ਜਲੰਧਰ ਦੇ ਮਸ਼ਹੂਰ ਕਰਮਾ ਫੈਸ਼ਨ ਦੇ ਮਾਲਕ ਨੂੰ ਮਿਲੀ ਧਮ.ਕੀ, ਗੈਂਗਸ.ਟਰ ਨੇ ਭੇਜਿਆ ਪੱਤਰ ਤੇ ਜ਼ਿੰਦਾ ਰੌਂ.ਦ

0
324

ਜਲੰਧਰ, 27 ਜਨਵਰੀ | ਜਲੰਧਰ ‘ਚ ਮਸ਼ਹੂਰ ਕਰਮਾ ਫੈਸ਼ਨ ਦੇ ਬਾਹਰ ਧਮਕੀ ਭਰਿਆ ਪੱਤਰ ਮਿਲਣ ਨਾਲ ਸਨਸਨੀ ਫੈਲ ਗਈ। ਧਮਕੀ ਪੱਤਰ ਦੇ ਨਾਲ ਇਕ ਜ਼ਿੰਦਾ ਰੌਂਦ ਵੀ ਮਿਲਿਆ ਹੈ। ਮਾਮਲੇ ਦੀ ਸ਼ਿਕਾਇਤ ਕਰਮਾ ਫੈਸ਼ਨ ਦੇ ਮਾਲਕ ਰਾਘਵ ਨੇ ਪੁਲਿਸ ਨੂੰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਰਾਘਵ ਨੇ ਦੱਸਿਆ ਕਿ ਚਿੱਠੀ ‘ਚ ਲਿਖਿਆ ਸੀ ਕਿ ਇਹ ਰੌਂਦ ਤੁਹਾਨੂੰ ਤੋਹਫੇ ਵਜੋਂ ਭੇਜਿਆ ਗਿਆ ਹੈ। ਜੇਕਰ ਤੁਸੀਂ ਸਾਡੇ ਨਾਲ ਗੱਲ ਨਹੀਂ ਕਰਦੇ ਹੋ ਤਾਂ ਅਸੀਂ ਇਸ ਰੌਂਦ ਨਾਲ ਤੁਹਾਨੂੰ ਨੁਕਸਾਨ ਪਹੁੰਚਾ ਸਕਦੇ ਹਾਂ। ਰਾਘਵ ਮੁਤਾਬਕ ਪੱਤਰ ਵਿਚ ਜੀਬੀ ਅਤੇ ਐਲਬੀ ਲਿਖਿਆ ਗਿਆ ਸੀ। ਇਹ ਚਿੱਠੀ ਉਸ ਦੇ ਸੁਰੱਖਿਆ ਗਾਰਡ ਨੂੰ ਮਿਲੀ।

ਰਾਘਵ ਨੇ ਦੱਸਿਆ ਕਿ ਸੀਸੀਟੀਵੀ ਉਸ ਖੇਤਰ ਨੂੰ ਕਵਰ ਨਹੀਂ ਕਰਦਾ ਜਿਥੇ ਪੱਤਰ ਸੁੱਟਿਆ ਗਿਆ ਸੀ, ਜਿਸ ਕਾਰਨ ਮੁਲਜ਼ਮ ਸੀਸੀਟੀਵੀ ਵਿਚ ਕੈਦ ਨਹੀਂ ਹੋ ਸਕਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ-4 ਅਤੇ ਸੀਆਈਏ ਸਟਾਫ਼ ਦੀਆਂ ਟੀਮਾਂ ਜਾਂਚ ਲਈ ਮੌਕੇ ‘ਤੇ ਪਹੁੰਚ ਗਈਆਂ। ਪੁਲਿਸ ਨੇ ਆਸ-ਪਾਸ ਦੇ ਇਲਾਕੇ ਵਿਚ ਲੱਗੇ ਸੀਸੀਟੀਵੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਚਿੱਠੀ ਵਿਚ 2 ਨਾਂ ਲਿਖੇ ਹਨ, ਜਿਸ ਵਿਚ ਇਕ ਹੈ ਲਾਰੈਂਸ ਬਿਸ਼ਨੋਈ (LB) ਅਤੇ ਦੂਜਾ ਗੋਲਡੀ ਬਰਾੜ (GB)। ਪੱਤਰ ਹਿੰਦੀ ਵਿਚ ਲਿਖਿਆ ਗਿਆ ਹੈ। ਕਰਮਾ ਫੈਸ਼ਨ ਦੇ ਮਾਲਕ ਰਾਘਵ ਨੇ ਦੱਸਿਆ ਕਿ ਉਸ ਨੂੰ ਕਾਫੀ ਸਮੇਂ ਤੋਂ ਧਮਕੀਆਂ ਭਰੇ ਫੋਨ ਆ ਰਹੇ ਸਨ।

ਪੀੜਤ ਨੇ ਦੱਸਿਆ ਕਿ ਪਹਿਲਾਂ ਤਾਂ ਉਸ ਨੇ ਸੋਚਿਆ ਕਿ ਕੋਈ ਸਾਈਬਰ ਠੱਗ ਉਸ ਨੂੰ ਪ੍ਰੇਸ਼ਾਨ ਕਰ ਰਿਹਾ ਹੈ, ਜਿਸ ਕਾਰਨ ਉਸ ਨੇ ਸ਼ਿਕਾਇਤ ਨਹੀਂ ਕੀਤੀ। ਰਾਘਵ ਨੇ ਕਿਹਾ ਕਿ ਜਿਵੇਂ ਹੀ ਉਸ ਨੂੰ ਫੋਨ ਆਇਆ ਤਾਂ ਉਹ ਉਕਤ ਨੰਬਰ ਨੂੰ ਬਲਾਕ ਕਰ ਦਿੰਦਾ ਸੀ ਪਰ ਅੱਜ ਪੱਤਰ ਮਿਲਣ ਤੋਂ ਬਾਅਦ ਪੂਰਾ ਪਰਿਵਾਰ ਡਰਿਆ ਹੋਇਆ ਹੈ।

ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ

https://www.facebook.com/punjabibulletinworld/videos/224134350765715