&NewLine;<p class&equals;"wp-block-paragraph"><strong>ਜਲੰਧਰ&sol;ਲੁਧਿਆਣਾ&sol;ਅੰਮ੍ਰਿਤਸਰ&sol;ਚੰਡੀਗੜ੍ਹ&vert;<&sol;strong> ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਵਾਰ ਮੁੜ ਸ਼ਾਮਲਾਟ ਜ਼ਮੀਨਾਂ ਦੀ ਮਾਲਕੀ ਗ੍ਰਾਮ ਪੰਚਾਇਤਾਂ ਦੇ ਨਾਂਅ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਸਮੂਹ ਡਿਪਟੀਸ਼ਨਰਾਂ ਨੂੰ ਬਾਕਾਇਦਾ ਮਾਲ ਅਤੇ ਮੁੜ ਵਸੇਬਾ ਵਿਭਾਗ ਵੱਲੋਂ ਪੱਤਰ ਜਾਰੀ ਕੀਤੇ ਗਏ ਹਨ। à¨ªà©°à¨œà¨¾à¨¬ ਸਰਕਾਰ ਨੇ ਇੰਤਕਾਲ ਗਰਾਮ ਪੰਚਾਇਤ ਦੇ ਨਾਮ ਕਰਨ ਮਗਰੋਂ ਜ਼ਮੀਨਾਂ ਦੇ ਕਬਜ਼ੇ ਲੈਣ ਦੀ ਗੱਲ ਵੀ ਆਖੀ ਹੈ à¨…ਤੇ ਮਾਲ ਅਫ਼ਸਰਾਂ ਨੂੰ ਇਸ ਦੀ ਪ੍ਰਗਤੀ ਰਿਪੋਰਟ ਭੇਜਣ ਲਈ ਵੀ ਕਿਹਾ ਗਿਆ ਹੈ। à¨‡à¨¹ ਵੀ ਹੁਕਮ ਹਨ ਕਿ ਜਿਨ੍ਹਾਂ ਜ਼ਮੀਨਾਂ ਦੇ ਕੇਸ ਕੁਲੈਕਟਰ ਜਾਂ ਅਦਾਲਤਾਂ ਕੋਲ ਚੱਲ ਰਹੇ ਹਨ&comma; ਉਨ੍ਹਾਂ ਵਿਚ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਹਵਾਲੇ ਨਾਲ ਹਲਫ਼ੀਆ ਬਿਆਨ ਦੇ ਕੇ ਕੇਸ ਖ਼ਤਮ ਕਰਾਏ ਜਾਣ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੱਤਰ ਅਨੁਸਾਰ ਜਿਨ੍ਹਾਂ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਅਤੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨਾਂ ਹੁਣ ਹੱਦਾਂ ਵਿਚ ਵਾਧਾ ਹੋਣ ਮਗਰੋਂ ਨਗਰ ਕੌਂਸਲਾਂ ਦੀ ਹਦੂਦ ਵਿਚ ਆ ਗਈਆਂ ਹਨ&comma; ਉਨ੍ਹਾਂ ਦੀ ਮਾਲਕੀ ਮੁੜ ਪਹਿਲਾਂ ਗਰਾਮ ਪੰਚਾਇਤਾਂ ਦੇ ਨਾਮ ਹੋਵੇਗੀ ਅਤੇ ਉਸ ਮਗਰੋਂ ਸਬੰਧਤ ਨਗਰ ਕੌਂਸਲ ਦੇ ਨਾਮ ਚੜ੍ਹੇਗੀ। ਜਿਨ੍ਹਾਂ ਸ਼ਾਮਲਾਟ ਜ਼ਮੀਨਾਂ ’ਤੇ 26 ਜਨਵਰੀ&comma; 1950 ਤੋਂ ਪਹਿਲਾਂ ਦੇ ਲੋਕ ਲਗਾਤਾਰ ਕਾਬਜ਼ ਹਨ&comma; ਉਨ੍ਹਾਂ ਬਾਰੇ ਲੋਕ ਆਪਣੇ ਕਲੇਮ ਕੁਲੈਕਟਰ ਦੀ ਅਦਾਲਤ ਵਿਚ ਕਰ ਸਕਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਨ੍ਹਾਂ ਸ਼ਾਮਲਾਤ ਜ਼ਮੀਨਾਂ &&num;8216&semi;ਤੇ ਪਿਛਲੇ ਸਮਿਆਂ ਤੋਂ ਲੋਕ ਕਾਬਜ਼ ਸਨ। ਇਸਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਹੁਣ&nbsp&semi;ਚੰਡੀਗੜ੍ਹ ਦੇ ਆਸ-ਪਾਸ ਰਸੂਖਵਾਨ ਲੋਕਾਂ ਕੋਲੋਂ ਹੁਣ ਜ਼ਮੀਨਾਂ ਦੀ ਮਾਲਕੀ ਦੇ ਹੱਕ ਖੁੱਸ ਜਾਣਗੇ। ਵੱਡੀ ਗਿਣਤੀ ਵਿਚ ਫਾਰਮ ਹਾਊਸ ਅਤੇ ਵੀਆਈਪੀਜ਼ ਦੀਆਂ ਕੋਠੀਆਂ ਦੀ ਮਾਲਕੀ ’ਤੇ ਸੰਕਟ ਖੜ੍ਹਾ ਹੋ ਸਕਦਾ ਹੈ। ਮਾਲ ਅਤੇ ਮੁੜ ਵਸੇਬਾ ਵਿਭਾਗ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਪੱਤਰ ’ਚ ਸਪੱਸ਼ਟ ਹੁਕਮ ਦਿੱਤੇ ਗਏ ਹਨ ਕਿ ਉਨ੍ਹਾਂ ਸ਼ਾਮਲਾਟ ਅਤੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨਾਂ ਦਾ ਇੰਤਕਾਲ ਫੌਰੀ ਗਰਾਮ ਪੰਚਾਇਤ ਦੇ ਨਾਮ ਕੀਤੇ ਜਾਣ ਜਿਨ੍ਹਾਂ ਸ਼ਾਮਲਾਟ ਜ਼ਮੀਨਾਂ ਦੀ ਗ਼ੈਰਕਾਨੂੰਨੀ ਢੰਗ ਨਾਲ ਹਿੱਸੇਦਾਰਾਂ ਵਿਚ ਵੰਡ ਕਰਕੇ ਮਾਲਕੀ ਦੇ ਹੱਕ ਦਿੱਤੇ ਗਏ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵਿੱਤ ਕਮਿਸ਼ਨਰ &lpar;ਮਾਲ&rpar; ਵੱਲੋਂ ਜਾਰੀ ਪੱਤਰ ’ਚ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਸ਼ਾਮਲਾਟ ਜ਼ਮੀਨ ਅਤੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨਾਂ ਦੀ ਕਦੇ ਵੀ ਵੰਡ ਨਹੀਂ ਹੋ ਸਕਦੀ ਹੈ ਅਤੇ ਨਾ ਹੀ ਇਹ ਜ਼ਮੀਨ ਹਿੱਸੇਦਾਰ ਦੇ ਨਾਮ ਤਬਦੀਲ ਹੋ ਸਕਦੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੱਤਰ ’ਚ ਕਿਹਾ ਗਿਆ ਹੈ ਕਿ ਚੱਕਬੰਦੀ ਵਿਭਾਗ ਵੱਲੋਂ ਸਾਜ਼ਿਸ਼ੀ ਤਰੀਕੇ ਨਾਲ ਇਨ੍ਹਾਂ ਜ਼ਮੀਨਾਂ ਦੀ ਮਾਲਕੀ ਤਬਦੀਲ ਕੀਤੀ ਗਈ ਅਤੇ ਹੁਣ ਇਨ੍ਹਾਂ ਜ਼ਮੀਨਾਂ ਦੇ ਮਾਲਕ ਪ੍ਰਾਈਵੇਟ ਲੋਕ ਬਣ ਚੁੱਕੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਿ਼ਕਰਯੋਗ ਹੈ ਕਿ ਚੱਕਬੰਦੀ ਵਿਭਾਗ ਦੇ ਫ਼ੈਸਲਿਆਂ ਦੇ ਹਵਾਲੇ ਨਾਲ ਮਾਲ ਵਿਭਾਗ ਨੇ ਪਿਛਲੇ ਸਮਿਆਂ ਵਿਚ ਜੁਮਲਾ ਮੁਸ਼ਤਰਕਾ ਜ਼ਮੀਨਾਂ ਦੀ ਵੰਡ ਕਰਦਿਆਂ ਮਾਲਕੀ ਤਬਦੀਲ ਕਰ ਦਿੱਤੀ ਸੀ। ਇਨ੍ਹਾਂ ਹੁਕਮਾਂ ਨਾਲ ਕਾਨੂੰਨੀ ਮਾਮਲੇ ਵਧਣਗੇ ਕਿਉਂਕਿ ਇਹ ਜ਼ਮੀਨਾਂ ਕਈ ਹੱਥਾਂ ਵਿਚ ਅੱਗੇ ਵਿਕ ਚੁੱਕੀਆਂ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;