ਮਾਨਸਾ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਦਰਦ ਇਕ ਵਾਰ ਫਿਰ ਛਲਕਿਆ ਹੈ। ਇਕ ਜਨ ਸਮੂਹ ਨੂੰ ਸੰਬੋਧਨ ਕਰਦਿਆਂ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਉਨ੍ਹਾਂ ਨੂੰ ਮਿਲਣਾ ਨਹੀਂ ਚਾਹੁੰਦੇ।
ਉਨ੍ਹਾਂ ਕਿਹਾ ਕਿ ਸਰਕਾਰ ਸਹੀ ਤਰੀਕੇ ਨਾਲ ਜਾਂਚ ਨਹੀਂ ਕਰ ਰਹੀ। ਬਲਕਾਰ ਸਿੰਘ ਨੇ ਕਿਹਾ ਕਿ ਮੇਰੇ ਕਿੰਨੀ ਵਾਰ ਕਹਿਣ ਦੇ ਬਾਵਜੂਦ ਕੁਝ ਮੁਲਜ਼ਮਾਂ ਦੇ ਨਾਂ FIR ਵਿਚ ਦਰਜ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਸਵਾ ਸਾਲ ਹੋ ਚੁੱਕਾ ਹੈ ਪਰ ਉਨ੍ਹਾਂ ਨੂੰ ਅਜੇ ਵੀ ਇਨਸਾਫ ਮਿਲਦਾ ਦਿਖਾਈ ਨਹੀਂ ਦੇ ਰਿਹਾ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੂੰ ਮਾਨਸਾ ਦੇ ਜਵਾਹਰਕੇ ਪਿੰਡ ਵਿਚ 29 ਮਈ 2022 ਨੂੰ ਸ਼ਾਮ ਸਾਢੇ ਪੰਜ ਵਜੇ ਗੈਂਗਸਟਰਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ।