ਲਖਨਊ, 16 ਸਤੰਬਰ | ਇਥੇ ਸ਼ਨੀਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਇੱਕ ਘਰ ਦੀ ਛੱਤ ਡਿੱਗਣ ਨਾਲ 5 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਆਲਮਬਾਗ ਦੀ ਰੇਲਵੇ ਕਾਲੋਨੀ ਵਿੱਚ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਮਕਾਨ ਦੀ ਛੱਤ ਡਿੱਗਣ ਕਾਰਨ ਇਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ।
ਇਸ ਹਾਦਸੇ ਵਿੱਚ ਪਤੀ-ਪਤਨੀ ਸਮੇਤ ਇੱਕੋ ਪਰਿਵਾਰ ਦੇ 3 ਬੱਚਿਆਂ ਦੀ ਮੌਤ ਹੋ ਗਈ। ਜਿਨ੍ਹਾਂ ਵਿਚ ਸਤੀਸ਼ ਚੰਦਰ (40), ਸਰੋਜਨੀ ਦੇਵੀ (35), ਹਰਸ਼ਿਤ (13), ਹਰਸ਼ਿਤਾ (10) ਅਤੇ ਅੰਸ਼ (5) ਸ਼ਾਮਲ ਹਨ। ਡੀ. ਸੀ. ਪੀ. ਪੂਰਬੀ ਹਰਦੇਸ਼ ਕੁਮਾਰ ਨੇ ਕਿਹਾ ਕਿ ਘਰ ਵਿਚ ਰਹਿ ਰਹੇ 5 ਲੋਕ ਮਲਬੇ ਹੇਠਾਂ ਦੱਬੇ ਗਏ ਸਨ, ਜਿਨ੍ਹਾਂ ‘ਚ ਬੱਚੇ ਵੀ ਸ਼ਾਮਲ ਹਨ। ਸਾਰਿਆਂ ਨੂੰ ਮਲਬੇ ਹੇਠੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਉਧਰ ਮੁੱਖ ਮੰਤਰੀ ਯੋਗੀ ਨੇ ਲਖਨਊ ਵਿਚ ਵਾਪਰੇ ਹਾਦਸੇ ‘ਤੇ ਦੁੱਖ਼ ਜ਼ਾਹਿਰ ਕੀਤਾ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਅਤੇ ਉਨ੍ਹਾਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।