ਦੁਬਈ ‘ਚ ਪੰਜਾਬੀ ਦੀ ਦਰਦਨਾਕ ਮੌ.ਤ, ਗੁਰਦਾਸਪੁਰ ਦਾ ਰਹਿਣ ਵਾਲਾ ਸੀ ਪਰਮਜੀਤ ਸਿੰਘ

0
831

ਗੁਰਦਾਸਪੁਰ, 8 ਜਨਵਰੀ | ਦੁਬਈ ‘ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਪੰਜਾਬੀ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 45 ਸਾਲਾ ਪਰਮਜੀਤ ਸਿੰਘ ਵਾਸੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸਿੰਘਪੁਰਾ ਵਜੋਂ ਹੋਈ ਹੈ। ਪਰਮਜੀਤ 29 ਦਸੰਬਰ 2023 ਨੂੰ ਦੁਬਈ ਗਿਆ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਪਰਮਜੀਤ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।

ਮ੍ਰਿਤਕ ਦੀ ਪਤਨੀ ਸਰਬਜੀਤ ਕੌਰ, ਭਰਾ ਰਵਿੰਦਰ ਸਿੰਘ ਅਤੇ ਚਾਚਾ ਬਲਵੰਤ ਸਿੰਘ ਨੇ ਦੱਸਿਆ ਕਿ ਪਰਮਜੀਤ ਦੁਬਈ ਤੋਂ ਆਪਣੀ ਲੜਕੀ ਦਾ ਵਿਆਹ ਕਰਨ ਵਾਸਤੇ ਆਇਆ ਹੋਇਆ ਸੀ ਅਤੇ 29 ਦਸੰਬਰ 2023 ਨੂੰ ਉਹ ਦੁਬਾਰਾ ਦੁਬਈ ਪਹੁੰਚਿਆ ਅਤੇ 3 ਜਨਵਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਪਰਿਵਾਰਕ ਮੈਂਬਰਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਸਮਾਜ ਸੇਵੀ ਦਾਨੀ-ਸੱਜਣਾਂ ਨੂੰ ਪਰਮਜੀਤ ਸਿੰਘ ਦੀ ਲਾਸ਼ ਨੂੰ ਜਲਦ ਵਾਪਸ ਲਿਆਉਣ ਅਤੇ ਪੀੜਤ ਪਰਿਵਾਰ ਦੀ ਆਰਥਕ ਸਹਾਇਤਾ ਦੀ ਅਪੀਲ ਕੀਤੀ ਹੈ।