ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

0
3244

ਕੋਟਕਪੂਰਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅਮਰੀਕਾ ਦੇ ਕੈਲੇਫ਼ੋਰਨੀਆ ਨੇੜੇ ਟਰੇਸੀ ਵਿਖੇ ਵਾਪਰੇ ਇਕ ਕਾਰ ਹਾਦਸੇ ਵਿਚ ਅਮਰੀਕ ਸਿੰਘ 33 ਸਾਲ ਪੁੱਤਰ ਇੰਦਰਰਾਜ ਸਿੰਘ ਵਾਂਦਰ ਸਾਬਕਾ ਪੰਚ ਪਿੰਡ ਵਾਂਦਰ ਜਟਾਣਾ (ਫ਼ਰੀਦਕੋਟ) ਦੀ ਮੌਤ ਹੋ ਗਈ।

ਅਮਰੀਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਆਪਣੇ ਦੋਸਤ ਅਰਵਿੰਦ ਰਾਮ ਨਾਲ ਕਾਰ ’ਚ ਸਵਾਰ ਸੀ ਤੇ ਕਾਰ ਨੂੰ ਅਚਾਨਕ ਅੱਗ ਲੱਗਣ ਕਾਰਨ ਦੋਵਾਂ ਦੀ ਮੌਤ ਹੋ ਗਈ। ਮੌਤ ਕਾਰਨ ਪਿੰਡ ’ਚ ਸੋਗ ਦਾ ਮਾਹੌਲ ਹੈ। ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ