&NewLine;<p class&equals;"wp-block-paragraph"><strong>ਮੋਹਾਲੀ&sol;ਬਨੂੜ &vert;<&sol;strong> ਕੈਨੇਡਾ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਐਡਮਿੰਟਨ ਵਿਖੇ ਰਹਿੰਦੇ ਪੰਜਾਬੀ ਨੌਜਵਾਨ ਜਸਕੀਰਤ ਸਿੰਘ &lpar;25&rpar; ਦੀ ਅਚਾਨਕ ਮੌਤ ਹੋ ਗਈ। ਮ੍ਰਿਤਕ ਨੌਜਵਾਨ ਵਾਰਡ ਨੰਬਰ 12 ਦੇ ਵਸਨੀਕ ਅਤੇ ਪੰਜਾਬ ਸਿਵਲ ਸਕੱਤਰੇਤ ਵਿਚ ਪ੍ਰਾਈਵੇਟ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਜਰਨੈਲ ਸਿੰਘ ਦਾ ਪੁੱਤਰ ਸੀ। ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕੈਨੇਡਾ ਦਾ ਪੀਆਰ ਸੀ। ਐਤਵਾਰ ਸਵੇਰੇ 7 ਵਜੇ ਉਹ ਕੰਮ ’ਤੇ ਜਾਣ ਲਈ ਤਿਆਰ ਹੋਇਆ ਸੀ। ਇਸ ਦੌਰਾਨ ਉਹ ਦੋਸਤ ਨਾਲ ਮੋਬਾਇਲ ’ਤੇ ਗੱਲ ਕਰ ਰਿਹਾ ਸੀ ਕਿ ਅਚਾਨਕ ਉਸ ਦੀ ਆਵਾਜ਼ ਬੰਦ ਹੋ ਗਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਦੋਂ ਦੋਸਤ ਨੇ ਆ ਕੇ ਦੇਖਿਆ ਤਾਂ ਜਸਕੀਰਤ ਕਮਰੇ ਵਿਚ ਡਿੱਗਿਆ ਪਿਆ ਸੀ। ਇਸ ਮਗਰੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ&comma; ਜਿਥੇ ਡਾਕਟਰਾਂ ਨੇ ਜਸਕੀਰਤ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੇ ਦੱਸਿਆ ਕਿ ਜਸਕੀਰਤ ਸਿੰਘ 2017 ਵਿਚ ਕੈਨੇਡਾ ਪੜ੍ਹਨ ਗਿਆ ਸੀ। ਐਡਮਿੰਟਨ ਵਿਚ ਉਸ ਨਾਲ ਉਸ ਦਾ ਭਰਾ ਅਰਸ਼ਦੀਪ ਸਿੰਘ ਵੀ ਰਹਿੰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਜਸਕੀਰਤ ਸਿੰਘ ਦੇ ਮਾਤਾ-ਪਿਤਾ ਉਸ ਦੇ ਵਿਆਹ ਦੀ ਤਿਆਰੀ ਕਰ ਰਹੇ ਸਨ। ਹੁਣ ਜਸਕੀਰਤ ਸਿੰਘ ਦੇ ਅੰਤਿਮ ਸੰਸਕਾਰ ਲਈ ਉਸ ਦੇ ਪਿਤਾ ਅਤੇ ਮਾਤਾ ਕੈਨੇਡਾ ਲਈ ਰਵਾਨਾ ਹੋਣਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;