ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਕਰਜ਼ਾ ਚੁੱਕ ਕੇ ਗਿਆ ਸੀ ਵਿਦੇਸ਼

0
1958

ਪਟਿਆਲਾ, 16 ਸਤੰਬਰ | ਕੈਨੇਡਾ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੁਨਿਹਰੇ ਭਵਿੱਖ ਲਈ ਕੈਨੇਡਾ ਗਏ 19 ਸਾਲ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਜੋਤ ਸਿੰਘ ਹਲਕਾ ਘਨੌਰ ਦੇ ਪਿੰਡ ਸ਼ੰਭੂ ਖ਼ੁਰਦ ਵਜੋਂ ਹੋਈ ਹੈ। ਮਨਜੋਤ ਮਾਪਿਆਂ ਨੇ ਲੱਖਾਂ ਰੁਪਏ ਦਾ ਕਰਜ਼ ਲੈ ਕੇ ਪੜ੍ਹਾਈ ਲਈ ਬਾਹਰ ਭੇਜਿਆ ਸੀ।

ਉਹ 7 ਅਗਸਤ ਨੂੰ ਕੈਨੇਡਾ ਦੇ ਸਰੀ ’ਚ ਪੜ੍ਹਾਈ ਲਈ ਗਿਆ ਸੀ ਅਤੇ ਸੋਮਵਾਰ ਨੂੰ ਸਵੇਰੇ ਜਦੋਂ ਕਾਲਜ ’ਚ ਪਹਿਲੇ ਦਿਨ ਦੀ ਕਲਾਸ ਲਈ ਪਹੁੰਚਿਆ ਤਾਂ ਕਾਲਜ ਦੇ ਬਾਥਰੂਮ ’ਚ ਹਾਰਟ ਅਟੈਕ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਮਨਜੋਤ ਸਿੰਘ ਤੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਕੈਨੇਡਾ ਪੁਲਿਸ ਦਾ ਫੋਨ ਆਇਆ ਕਿ ਮਨਜੋਤ ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ ਹੈ।