ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, 6 ਮਹੀਨੇ ਪਹਿਲਾਂ ਸਟੱਡੀ ਵੀਜ਼ੇ ‘ਤੇ ਗਿਆ ਸੀ ਵਿਦੇਸ਼

0
579

ਕੈਨੇਡਾ/ਜਲੰਧਰ, 7 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਟੂਡੈਂਟ ਵੀਜ਼ੇ ’ਤੇ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਕੈਨੇਡਾ ਵਿਖੇ ਸੜਕ ਹਾਦਸੇ ’ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਹੁਲ ਹਾਂਡਾ ਵਾਸੀ ਸੋਢਲ ਜੋ ਕਿ 6 ਮਹੀਨੇ ਪਹਿਲਾਂ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ, ਦੀ ਬੀਤੀ ਰਾਤ ਕਾਰ ਹਾਦਸੇ ’ਚ ਮੌਤ ਹੋ ਗਈ।

ਉਹ 3 ਦੋਸਤਾਂ ਨਾਲ ਕਾਰ ’ਤੇ ਬਾਹਰ ਘੁੰਮਣ ਜਾ ਰਿਹਾ ਸੀ ਕਿ ਰਸਤੇ ’ਚ ਉਨ੍ਹਾਂ ਦੀ ਕਾਰ ਕਿਸੇ ਵਾਹਨ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਚਾਰੇ ਜਣੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਪੁਲਿਸ ਨੇ ਚਾਰਾਂ ਨੂੰ ਹਸਪਤਾਲ ਪਹੁੰਚਾਇਆ ਜਿਥੇ ਰਾਹੁਲ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।