ਲੁਧਿਆਣਾ | ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ, ਜਿਥੇ ਉਚੇਰੀ ਪੜ੍ਹਾਈ ਲਈ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।
ਨੌਜਵਾਨ ਦੀ ਮੌਤ ਉਸ ਨੂੰ ਡਾਕਟਰੀ ਦੀ ਡਿਗਰੀ ਮਿਲਣ ਤੋਂ ਇਕ ਦਿਨ ਪਹਿਲਾਂ ਹੋਈ ਹੈ। ਮ੍ਰਿਤਕ ਦੀ ਪਛਾਣ ਏਕਜੋਤ ਸਿੰਘ (23) ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਮਾਜਰੀ ਵਜੋਂ ਹੋਈ ਹੈ।

ਪਿੰਡ ਦੇ ਸਰਪੰਚ ਪਰਮਿੰਦਰ ਸਿੰਘ ਨੇ ਦੱਸਿਆ ਕਿ ਏਕਜੋਤ ਮੇਰਾ ਭਤੀਜਾ ਸੀ ਅਤੇ ਮਾਂ-ਪਿਓ ਦਾ ਇਕਲੌਤਾ ਪੁੱਤਰ ਸੀ। ਉਸ ਨੇ ਸਖਤ ਮਿਹਨਤ ਨਾਲ ਪੜ੍ਹਾਈ ਕੀਤੀ ਤੇ ਡਾਕਟਰੀ ਦੀ ਡਿਗਰੀ ਮਿਲਣ ਤੋਂ ਇਕ ਦਿਨ ਪਹਿਲਾਂ ਮੌਤ ਹੋ ਗਈ। ਘਰ ‘ਚ ਖੁਸ਼ੀਆਂ ਦੀ ਥਾਂ ਵੈਣ ਪੈ ਗਏ। ਮ੍ਰਿਤਕ ਅਜੇ ਕੁਆਰਾ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਇਲਾਕੇ ‘ਚ ਸੋਗ ਦੀ ਲਹਿਰ ਹੈ।


(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ