ਪਟਿਆਲਾ, 13 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਿਲੀਪੀਨਜ਼ ਵਿਚ ਇਕ 35 ਸਾਲ ਦੇ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਪਟਿਆਲਾ ਦੇ ਸਮਾਣਾ ਦੇ ਕੇਸ਼ਵ ਨਗਰ ਦਾ ਰਹਿਣ ਵਾਲਾ ਸੀ। ਮਨੀਸ਼ ਸਿੰਗਲਾ ਡੇਢ ਮਹੀਨੇ ਪਹਿਲਾਂ ਹੀ ਰੋਜ਼ਗਾਰ ਦੀ ਭਾਲ ਵਿਚ ਫਿਲੀਪੀਨਜ਼ ਗਿਆ ਸੀ।
ਜਾਣਕਾਰੀ ਅਨੁਸਾਰ ਦੇਰ ਰਾਤ ਵੀਡੀਓ ਕਾਲ ਦੌਰਾਨ ਗੱਲਬਾਤ ਦੌਰਾਨ ਉਸ ਨੇ ਦੱਸਿਆ ਕਿ ਉਸ ਨੂੰ ਛਾਤੀ ‘ਚ ਦਰਦ ਹੋ ਰਿਹਾ ਹੈ। ਪਰਿਵਾਰ ਨੂੰ 20 ਮਿੰਟ ਬਾਅਦ ਹੀ ਉਸ ਦੀ ਮੌਤ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਪੂਰਾ ਪਰਿਵਾਰ ਸਦਮੇ ‘ਚ ਹੈ। ਵਿਆਹੁਤਾ ਮਨੀਸ਼ ਸਿੰਗਲਾ ਕਰੀਬ 7 ਲੱਖ ਰੁਪਏ ਖਰਚ ਕੇ ਫਿਲੀਪੀਨਜ਼ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਕੁਝ ਸਮੇਂ ਪਹਿਲਾਂ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)