ਸਟੱਡੀ ਵੀਜ਼ੇ ‘ਤੇ ਆਸਟ੍ਰੇਲੀਆ ਗਏ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਮਾਪਿਆਂ ਦਾ ਸੀ ਇਕਲੌਤਾ ਸਹਾਰਾ, ਕੁਝ ਦਿਨਾਂ ਬਾਅਦ ਸੀ ਭੈਣ ਦੀ ਮੰਗਣੀ

0
1980

ਗੁਰਦਾਸਪੁਰ/ਆਸਟ੍ਰੇਲੀਆ | ਪਿੰਡ ਨਾਨੋਵਾਲ ਖੁਰਦ ਦੇ ਰਹਿਣ ਵਾਲੇ ਅੰਮ੍ਰਿਤਪਾਲ (24) ਦੀ ਆਸਟ੍ਰੇਲੀਆ ‘ਚ ਮੌਤ ਹੋ ਗਈ। ਅੰਮ੍ਰਿਤਪਾਲ 2017 ਵਿਚ ਪੜ੍ਹਾਈ ਲਈ ਵਿਦੇਸ਼ ਗਿਆ ਸੀ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਵਰਕ ਪਰਮਿਟ ‘ਤੇ ਕੰਮ ਕਰ ਰਿਹਾ ਸੀ।

ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਨੇ ਦੱਸਿਆ ਕਿ 18 ਫਰਵਰੀ ਨੂੰ ਅੰਮ੍ਰਿਤਪਾਲ ਕੰਮ ਤੋਂ ਘਰ ਆਇਆ ਤਾਂ ਕੁਝ ਦੇਰ ਬਾਅਦ ਹੀ ਉਸ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਨਪ੍ਰੀਤ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਆਸਟ੍ਰੇਲੀਆ ਨੇ ਦਿੱਤੀ। ਅੰਮ੍ਰਿਤਪਾਲ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੜ੍ਹਾਈ ਵਿਚ ਹੁਸ਼ਿਆਰ ਹੋਣ ਕਾਰਨ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਆਸਟ੍ਰੇਲੀਆ ਭੇਜ ਦਿੱਤਾ।

गुरदासपुर के गांव नानोवाल खुर्द में अमृतपाल की ऑस्ट्रेलिया में मौत के बाद परिजनों का रो-रोकर बुरा हाल है।


ਉਨ੍ਹਾਂ ਪੰਜਾਬ, ਕੇਂਦਰ ਸਰਕਾਰ ਅਤੇ ਆਸਟ੍ਰੇਲੀਅਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੰਮ੍ਰਿਤਪਾਲ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਪੰਜਾਬ ਵਾਪਸ ਭੇਜਣ ਦਾ ਪ੍ਰਬੰਧ ਕੀਤਾ ਜਾਵੇ। ਉਸ ਦੀ ਛੋਟੀ ਭੈਣ ਦੀ ਕੁੜਮਾਈ ਦੀਆਂ ਰਸਮਾਂ ਚੱਲ ਰਹੀਆਂ ਸਨ। ਪੁੱਤਰ ਦੇ ਜਾਣ ਕਾਰਨ ਪਰਿਵਾਰ ਦੀਆਂ ਖੁਸ਼ੀਆਂ ਅਚਾਨਕ ਮਾਤਮ ਵਿਚ ਬਦਲ ਗਈਆਂ।

ਕੁਦਰਤ ਦਾ ਕਹਿਰ ਵੇਖੋ ਕਿ ਅੰਮ੍ਰਿਤਪਾਲ ਦੀ ਮੌਤ ਤੋਂ ਇਕ ਦਿਨ ਬਾਅਦ ਉਸ ਦੀ ਨਿੱਕੀ ਭੈਣ ਦੀ ਕੁੜਮਾਈ ਦੀਆਂ ਰਸਮਾਂ ਹੋਣ ਵਾਲੀਆਂ ਸਨ ਪਰ ਅੰਮ੍ਰਿਤਪਾਲ ਦੀ ਮੌਤ ਕਾਰਨ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ । ਅੰਮ੍ਰਿਤਪਾਲ ਦੀ ਮੌਤ ਨਾਲ ਪਿੰਡ ਨਾਨੋਵਾਲ ਖੁਰਦ ਵਿਚ ਸੋਗ ਦਾ ਮਾਹੌਲ ਹੈ। 

ਇਕਲੌਤੇ ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਅਤੇ ਇਸ ਪਰਿਵਾਰ ’ਤੇ ਦੁੱਖ ਦਾ ਪਹਾੜ ਟੁੱਟਿਆ ਹੈ। ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਅਤੇ ਤਾਏ ਰਵਿੰਦਰ ਸਿੰਘ ਨੇ ਦੱਸਿਆ ਕਿ 18 ਫਰਵਰੀ ਨੂੰ ਜਦੋਂ ਅੰਮ੍ਰਿਤਪਾਲ ਸਿੰਘ ਕੰਮ ਤੋਂ ਘਰ ਆਇਆ ਤਾਂ ਕੁਝ ਸਮੇਂ ਬਾਅਦ ਹੀ ਮੌਤ ਹੋ ਗਈ।   

ਇਸ ਮੌਕੇ ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਮਾਂ ਜਸਵੀਰ ਕੌਰ ਚਾਚਾ ਸਾਬਕਾ ਸਰਪੰਚ ਹਰਵਿੰਦਰ ਸਿੰਘ ਸਾਬਕਾ ਸਰਪੰਚ ਜਗਤਾਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਸੀ, ਇਸ ਲਈ ਮਾਪਿਆਂ ਨੇ ਆਸਟ੍ਰੇਲੀਆ ਪੜ੍ਹਨ ਵਾਸਤੇ ਭੇਜਿਆ ਸੀ।