ਅਮਰੀਕਾ ‘ਚ ਭਾਰਤੀ ਨੌਜਵਾਨ ਦੀ ਦਰਦਨਾਕ ਮੌ.ਤ, ਡੇਢ ਸਾਲ ਪਹਿਲਾਂ ਵਰਕ ਪਰਮਿਟ ‘ਤੇ ਵਿਦੇਸ਼ ਗਿਆ ਸੀ ਨਿਤਿਨ

0
910

ਕਰਨਾਲ, 25 ਦਸੰਬਰ | ਵਿਦੇਸ਼ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅਮਰੀਕਾ ਦੇ ਟੈਕਸਾਸ ਵਿਚ ਭਾਰਤੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਿਤਿਨ ਮਿੱਤਰ (30) ਵਾਸੀ ਪਿੰਡ ਕੋਹੜ ਕਰਨਾਲ, ਹਰਿਆਣਾ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਨੌਜਵਾਨ ਡੇਢ ਸਾਲ ਪਹਿਲਾਂ ਵਰਕ ਪਰਮਿਟ ‘ਤੇ ਵਿਦੇਸ਼ ਗਿਆ ਸੀ। ਹੁਣ ਨਵੇਂ ਸਾਲ ‘ਤੇ ਕੰਪਨੀ ਦਾ ਡਾਇਰੈਕਟਰ ਬਣਨ ਵਾਲਾ ਸੀ। ਮੌਜੂਦਾ ਸਮੇਂ ਉਹ ਕੰਪਨੀ ਵਿਚ ਮੈਨੇਜਰ ਦੇ ਅਹੁਦੇ ‘ਤੇ ਤਾਇਨਾਤ ਸੀ।

26-Year-Old Indian Driver Killed In Hit-And-Run Collision In USਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪੂਰੇ ਪਿੰਡ ਵਿਚ ਮਾਤਮ ਛਾ ਗਿਆ ਹੈ। ਪਰਿਵਾਰ ਨੂੰ ਬੀਤੀ ਰਾਤ ਅਮਰੀਕਾ ਤੋਂ ਫੋਨ ਆਇਆ ਕਿ ਨਿਤਿਨ ਦੀ ਗੱਡੀ ਟੈਕਸਾਸ ਸ਼ਹਿਰ ਵਿਚ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।