ਕਪੂਰਥਲਾ | ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਸਰੀ ‘ਚ ਰਹਿੰਦੇ ਸੁਲਤਾਨਪੁਰ ਲੋਧੀ ਦੇ ਇਕ 25 ਸਾਲਾ ਨੌਜਵਾਨ ਗੁਰਵਿੰਦਰਜੀਤ ਸਿੰਘ ਦੀ ਸ਼ੱਕੀ ਹਾਲਤ ‘ਚ ਮੌਤ ਹੋ ਗਈ । ਜਾਣਕਾਰੀ ਅਨੁਸਾਰ ਮੌਤ ਤੋਂ ਪਹਿਲਾਂ ਗੁਰਵਿੰਦਰਜੀਤ ਨੂੰ ਮਾਨਸਿਕ ਤਣਾਅ ਕਾਰਨ 2 ਕੁ ਮਹੀਨਿਆਂ ਤੱਕ ਸਰੀ ਮੈਮੋਰੀਅਲ ਹਸਪਤਾਲ ਭਰਤੀ ਕੀਤਾ ਗਿਆ ਸੀ।
ਦੱਸ ਦਈਏ ਕਿ ਉਹ 2016 ਵਿਚ ਸਟੂਡੈਂਟ ਵੀਜ਼ੇ ‘ਤੇ ਕੈਨੇਡਾ ਗਿਆ ਸੀ ਅਤੇ 2018 ਵਿਚ PR ਮਿਲ ਗਈ ਸੀ। ਉਸ ਦਾ ਪਿਛਲਾ ਪਿੰਡ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਪੱਤੀ ਨਬੀਬਖ਼ਸ਼, ਡਾਕਖਾਨਾ ਠੱਟਾ ਵਿਖੇ ਹੈ । ਮ੍ਰਿਤਕ ਦਾ ਭਰਾ ਅਤੇ ਮਾਤਾ ਨਿਊਜ਼ੀਲੈਂਡ ਵਿਚ ਰਹਿੰਦੇ ਹਨ ਜਦਕਿ ਪਿਤਾ ਦੁਬਈ ‘ਚ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਵੱਲੋਂ ਮ੍ਰਿਤਕ ਦੇਹ ਨੂੰ ਪੰਜਾਬ ਲਿਜਾਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ।