ਕੈਨੇਡਾ ‘ਚ ਇਕ ਹੋਰ ਪੰਜਾਬੀ ਨੌਜਵਾਨ ਦੀ ਦਰਦਨਾਕ ਮੌ.ਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਸੁਖਦੇਵ ਸਿੰਘ

0
1160

ਹੁਸ਼ਿਆਰਪੁਰ, 2 ਦਸੰਬਰ | ਵਿਦੇਸ਼ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।ਜਾਣਕਾਰੀ ਅਨੁਸਾਰ ਬਲਾਕ ਮਾਹਿਲਪੁਰ ਦੇ ਪਿੰਡ ਪਾਲਦੀ ਦਾ ਦਲਵੀਰ ਸਿੰਘ ਪੁੱਤਰ ਸੁਖਦੇਵ ਸਿੰਘ 6 ਸਾਲ ਪਹਿਲਾਂ ਕੈਨੇਡਾ ਗਿਆ ਸੀ। ਉਹ ਉਥੇ ਆਪਣੇ ਪਿਤਾ ਕੋਲ ਰਹਿ ਰਿਹਾ ਸੀ।

ਕੈਨੇਡਾ ਵਿਖੇ ਕਾਰ ਅਤੇ ਟਰੈਕਟਰ ਨਾਲ ਭਿਆਨਕ ਟੱਕਰ ‘ਚ ਸੁਖਦੇਵ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਨੇ ਅਗਲੇ ਮਹੀਨੇ ਪੰਜਾਬ ਆਉਣਾ ਸੀ। ਮ੍ਰਿਤਕ ਦਲਵੀਰ ਸਿੰਘ ਦੇ ਪਰਿਵਾਰ ਇਕ ਭੈਣ ਸੀ ਤੇ ਉਹ ਮਾਪਿਆਂ ਦਾ ਇਕਲੌਤਾ ਪੁੱਤ ਸੀ। ਦਲਵੀਰ ਸਿੰਘ ਦੀ ਮੌਤ ਦੀ ਖ਼ਬਰ ਮਿਲਦੀਆਂ ਹੀ ਉਸ ਦੀ ਮਾਤਾ ਗਹਿਰੇ ਸਦਮੇ ਵਿਚ ਹੈ। ਪੂਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ ਹੈ।

ਵੇਖੋ ਵੀਡੀਓ  

https://www.facebook.com/punjabibulletin/videos/724958499512902

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)