ਕੈਨੇਡਾ ‘ਚ ਇਕ ਹੋਰ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਮਾਪਿਆਂ ਦਾ ਰੋ-ਰੋ ਬੁਰਾ ਹਾਲ

0
1110

ਮੋਹਾਲੀ, 21 ਸਤੰਬਰ | ਕੈਨੇਡਾ ਤੋਂ ਇਕ ਹੋਰ ਦੁਖਦਾਈ ਖਬਰ ਸਾਹਮਣੇ ਆਈ ਹੈ। ਵਿਦੇਸ਼ ਵਿਚ ਰੋਜ਼ ਪੰਜਾਬੀਆਂ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਚੰਗੇ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਸ਼ਨਦੀਪ ਸਿੰਘ 25 ਸਾਲ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਪਟਿਆਲਾ ਦੇ ਖਾਲਸਾ ਮੁਹੱਲੇ ਦਾ ਰਹਿਣ ਵਾਲਾ ਸੀ।

ਖਬਰ ਸੁਣਨ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਆਈ ਦਿਨ ਕੋਈ ਨਾ ਕੋਈ ਮੰਦਭਾਗੀ ਖਬਰ ਕੈਨੇਡਾ ਤੋਂ ਆ ਰਹੀ ਹੈ।