ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌ.ਤ, ਤਰਨਤਾਰਨ ਦਾ ਰਹਿਣ ਵਾਲਾ ਸੀ ਗੁਰਸ਼ਰਨ ਸਿੰਘ

0
966

ਤਰਨਤਾਰਨ, 18 ਦਸੰਬਰ | ਅਮਰੀਕਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬ ਤੋਂ ਹਰੇਕ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਪੜ੍ਹਾਈ ਲਈ ਵਿਦੇਸ਼ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਚੰਗੀ ਸਿੱਖਿਆ ਹਾਸਲ ਕਰਕੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਅਤੇ ਭਵਿੱਖ ਸੁਧਾਰ ਸਕੇ ਪਰ ਕਈ ਵਾਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ ਤੇ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਰਹਿ ਜਾਂਦੇ ਹਨ। ਅਜਿਹਾ ਹੀ ਇਕ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ। 1 ਸਾਲ ਪਹਿਲਾਂ ਅਮਰੀਕਾ ਗਏ ਪਿੰਡ ਬਾਕੀਪੁਰ ਦੇ ਨੌਜਵਾਨ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਗੁਰਸ਼ਰਨ ਸਿੰਘ 21 ਸਾਲ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਬਾਕੀਪੁਰ, ਤਰਨਤਾਰਨ ਵਜੋਂ ਹੋਈ ਹੈ। ਪਰਿਵਾਰ ਮੁਤਾਬਕ ਗੁਰਸ਼ਰਨ ਸਿੰਘ ਇਕ ਸਾਲ ਪਹਿਲਾਂ ਚੰਗੇ ਭਵਿੱਖ ਲਈ ਅਮਰੀਕਾ ਗਿਆ ਸੀ। ਬੀਤੀ ਰਾਤ ਉਹ ਸੁੱਤਾ ਸੀ ਪਰ ਸਵੇਰੇ ਮ੍ਰਿਤ ਹਾਲਤ ’ਚ ਮਿਲਿਆ। ਉਸ ਦੇ ਮੌਤ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ।