ਕੈਨੇਡਾ, 30 ਸਤੰਬਰ | ਕੈਨੇਡਾ ਤੋਂ ਇਕ ਹੋਰ ਦੁੱਖਦਾਈ ਖਬਰ ਸਾਹਮਣੇ ਆਈ ਹੈ। ਪੰਜਾਬੀ ਨੌਜਵਾਨ ਦੀ ਬੀਮਾਰ ਹੋਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਕੰਵਲਦੀਪ ਸਿੰਘ (34) ਪੁੱਤਰ ਅਵਤਾਰ ਸਿੰਘ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਨਾਗੋਕੇ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕੰਵਲਦੀਪ ਮਾਪਿਆਂ ਦਾ ਇਕਲੌਤਾ ਪੁੱਤ ਸੀ।
ਜਾਣਕਾਰੀ ਅਨੁਸਾਰ ਕੰਵਲਦੀਪ ਸਿੰਘ ਲਗਭਗ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ। ਕੰਵਲਦੀਪ ਦੀ ਪਤਨੀ ਇਕ ਪੁੱਤਰ ਅਤੇ ਬੇਟੀ ਨਾਲ 2 ਮਹੀਨੇ ਪਹਿਲਾਂ ਹੀ ਕੈਨੇਡਾ ਗਏ ਸਨ। ਬੀਤੇ ਕੁਝ ਦਿਨ ਪਹਿਲਾਂ ਹੀ ਕੰਵਲਦੀਪ ਬੀਮਾਰ ਹੋ ਗਿਆ ਅਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸ ਖ਼ਬਰ ਨਾਲ ਪਿੰਡ ਵਿਚ ਸੋਗ ਦੀ ਲਹਿਰ ਹੈ ਤੇ ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਕੋਲੋਂ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ।
ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਕੰਵਲਦੀਪ
Related Post