ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਕਰਨਵੀਰ

0
1314


ਹੁਸ਼ਿਆਰਪੁਰ, 10 ਅਕਤੂਬਰ | ਹੁਸ਼ਿਆਰਪੁਰ ਦੇ ਨੌਜਵਾਨ ਦੀ ਟੋਰਾਂਟੋ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਖਬਰ ਤੋਂ ਬਾਅਦ ਪੂਰਾ ਪਰਿਵਾਰ ਸਦਮੇ ‘ਚ ਹੈ। ਮ੍ਰਿਤਕ ਨੌਜਵਾਨ 23 ਸਾਲਾ ਕਰਨਵੀਰ ਸਿੰਘ ਪਿੰਡ ਘੋਗਰਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ।

ਮ੍ਰਿਤਕ ਨੌਜਵਾਨ ਦੇ ਚਾਚਾ ਸਤਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਕਰਨਵੀਰ 4 ਸਾਲਾਂ ਤੋਂ ਪੜ੍ਹਾਈ ਲਈ ਕੈਨੇਡਾ ਗਿਆ ਸੀ। ਮੇਰੇ ਛੋਟੇ ਭਰਾ ਦੇ ਮੁੰਡੇ ਵੀ ਕੈਨੇਡਾ ਵਿਚ ਸਨ। ਜਿੱਥੇ 4 ਸਾਲਾਂ ਬਾਅਦ ਇਹ ਸਾਰੇ ਭਰਾ ਟੋਰਾਂਟੋ ਸ਼ਹਿਰ ਵਿਚ ਇਕੱਠੇ ਹੋਏ। ਸਵੇਰੇ ਜਦੋਂ ਕਰਨਵੀਰ ਨੂੰ ਜਗਾਇਆ ਤਾਂ ਕਰਨਵੀਰ ਨਹੀਂ ਉਠਿਆ।

ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਵੇਰੇ ਫੋਨ ਆਇਆ ਕਿ ਕਰਨਵੀਰ ਸਿੰਘ ਦੀ ਮੌਤ ਹੋ ਗਈ ਹੈ। ਮ੍ਰਿਤਕ ਦੇ ਪਿਤਾ ਜਸਵੰਤ ਸਿੰਘ ਪੰਜਾਬ ਪੁਲਿਸ ਦੇ ਵਿਜੀਲੈਂਸ ਵਿਭਾਗ ਵਿਚ ਨੌਕਰੀ ਕਰਦੇ ਸਨ, ਜਿਸ ਦੀ 2010 ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਮ੍ਰਿਤਕ ਕਰਨਵੀਰ ਸਿੰਘ ਬਾਜਵਾ ਅਤੇ ਉਸ ਦੀ ਭੈਣ ਦਾ ਪਾਲਣ- ਪੋਸ਼ਣ ਉਨ੍ਹਾਂ ਦੀ ਮਾਂ ਅਤੇ ਚਾਚੇ ਨੇ ਕੀਤਾ ਪਰ ਹੁਣ ਪੁੱਤਰ ਦੀ ਮੌਤ ਤੋਂ ਬਾਅਦ ਮਾਂ ਦਾ ਆਖਰੀ ਸਹਾਰਾ ਵੀ ਚਲਾ ਗਿਆ।

ਮ੍ਰਿਤਕ ਕਰਨਵੀਰ ਸਿੰਘ ਦੀ ਪੜ੍ਹਾਈ ਖਤਮ ਹੋ ਚੁੱਕੀ ਸੀ। ਪੀਆਰ ਲਈ ਦਸਤਾਵੇਜ਼ ਜਮ੍ਹਾਂ ਕਰਵਾਏ ਸਨ। ਚਾਚੇ ਦੇ ਬੱਚੇ ਵੀ ਕੁਝ ਸਮਾਂ ਪਹਿਲਾਂ ਕੈਨੇਡਾ ਪੜ੍ਹਨ ਲਈ ਆਏ ਸਨ। ਜਿੱਥੇ ਉਨ੍ਹਾਂ ਨੇ ਮਜ਼ਾ ਕੀਤਾ। ਘਰ ਦੇ ਸਾਰੇ ਲੋਕ ਖੁਸ਼ ਸਨ ਕਿ ਸਾਰੇ ਪਰਿਵਾਰ ਦੇ ਬੱਚੇ ਇਕੱਠੇ ਹੋ ਗਏ ਸਨ ਪਰ ਕਿਸੇ ਦੀ ਨਜ਼ਰ ਲੱਗ ਗਈ ਤੇ ਪ੍ਰਵਾਰ ਵਿਚ ਖੁਸੀ ਦਾ ਮਾਹੌਲ ਗਮ ਵਿਚ ਬਦਲ ਗਿਆ।