ਇਟਲੀ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌ.ਤ, ਕਪੂਰਥਲਾ ਦਾ ਰਹਿਣ ਵਾਲਾ ਸੀ ਮਨਦੀਪ ਕੁਮਾਰ

0
1115

ਕਪੂਰਥਲਾ, 26 ਦਸੰਬਰ | ਇਟਲੀ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਜ਼ੀ-ਰੋਟੀ ਲਈ 2 ਮਹੀਨੇ ਪਹਿਲਾਂ ਇਟਲੀ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਮਨਦੀਪ ਕੁਮਾਰ ਨੇ ਦੱਸਿਆ ਕਿ ਉਸ ਦਾ ਜੀਜਾ ਅਜੇ ਕੁਮਾਰ ਪੁੱਤਰ ਗੁਰਧਿਆਨ ਵਾਸੀ ਨਡਾਲਾ (ਕਪੂਰਥਲਾ) ਸੁਨਹਿਰੀ ਭਵਿੱਖ ਲਈ ਕਰਜ਼ਾ ਚੁੱਕ ਕੇ ਇਟਲੀ ਗਿਆ ਸੀ।

ਬੀਤੀ ਰਾਤ ਉਹ ਆਪਣੇ ਦੋਸਤ ਰਾਕੇਸ਼ ਕੁਮਾਰ ਦੀ ਗੱਡੀ ਵਿਚ ਬੈਠ ਕੇ ਲਾਸੀਓ ਸੂਬੇ ਦੇ ਜ਼ਿਲ੍ਹਾ ਲਾਤੀਨਾ ਤੋਂ ਫਿਊਮੀਚੀਨੋ ਹਵਾਈ ਅੱਡੇ ‘ਤੇ ਕਿਸੇ ਰਿਸ਼ਤੇਦਾਰ ਨੂੰ ਲੈਣ ਗਿਆ ਸੀ। ਹਵਾਈ ਅੱਡੇ ਉਤੇ ਪੁੱਜਣ ਦੌਰਾਨ ਉਹ ਬਾਥਰੂਮ ਗਿਆ। ਜਦੋਂ ਵਾਪਸ ਘਰ ਜਾਣ ਲੱਗਾ ਤਾਂ ਰੋਡ ਉਤੇ ਇਕ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ 2 ਛੋਟੇ ਬੱਚੇ ਹਨ। ਉਨ੍ਹਾਂ ਇਟਲੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਹਾਦਸੇ ਦੀ ਜਾਂਚ ਕੀਤੀ ਜਾਵੇ ਤੇ ਨੌਜਵਾਨ ਦੀ ਦੇਹ ਭਾਰਤ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ ਜਾਵੇ।