ਫਾਜ਼ਿਲਕਾ ‘ਚ ਕਰੰਟ ਪੈਣ ਨਾਲ 2 ਬੱਚਿਆਂ ਦੇ ਬਾਪ ਦੀ ਦਰਦਨਾਕ ਮੌਤ

0
1624

ਫਾਜ਼ਿਲਕਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਨੱਥੂ ਚਿਸਤੀ ‘ਚ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ 40 ਸਾਲ ਵਜੋਂ ਹੋਈ ਹੈ। ਉਹ ਵੀਰਵਾਰ ਸ਼ਾਮ ਕਰੀਬ 5.30 ਵਜੇ ਪਿੰਡ ਨੱਥੂ ਚਿਸਤੀ ‘ਚ ਆਪਣੇ ਘਰ ਦੇ ਕੋਲ ਖਾਲੇ ਦੀ ਸਫ਼ਾਈ ਕਰ ਰਿਹਾ ਸੀ, ਜਿਸ ਕਾਰਨ ਉਹ ਉਥੇ ਬਿਜਲੀ ਦੀ ਤਾਰ ਦੀ ਲਪੇਟ ‘ਚ ਆ ਗਿਆ। ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ ਪਰ ਉਸ ਦੀ ਮੌਤ ਹੋ ਗਈ।

ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 2 ਬੱਚੇ ਛੱਡ ਗਿਆ ਹੈ। ਬੇਟੇ ਦੀ ਉਮਰ 13 ਸਾਲ ਹੈ, ਜਦਕਿ ਬੇਟੀ 9 ਸਾਲ ਦੀ ਹੈ। ਦੋਵੇਂ ਸਕੂਲ ਵਿਚ ਪੜ੍ਹਦੇ ਹਨ। ਜਾਣਕਾਰੀ ਮੁਤਾਬਕ ਮ੍ਰਿਤਕ ਦਾ ਭਰਾ ਫਾਜ਼ਿਲਕਾ ਦੇ ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦਾ ਨਿੱਜੀ ਸਕੱਤਰ ਰਹਿ ਚੁੱਕਾ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ