ਹੁਸ਼ਿਆਰਪੁਰ ਦੇ ਇਸ ਪਿੰਡ ਦੀ ਪੰਚਾਇਤ ਨੇ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਲੀਡਰਾਂ ਦੀ ਐਂਟਰੀ ਕੀਤੀ ਬੰਦ

0
16326

ਹੁਸ਼ਿਆਰਪੁਰ (ਅਮਰੀਕ ਕੁਮਾਰ) | ਖੇਤੀ ਕਾਨੂੰਨਾਂ ਦੇ ਖਿਲਾਫ ਲਗਾਤਾਰ ਲੋਕਾਂ ਦਾ ਗੁੱਸਾ ਵੱਧਦਾ ਹੀ ਜਾ ਰਿਹਾ ਹੈ। ਪਿੰਡਾਂ ‘ਚ ਬੈਠੇ ਲੋਕ ਆਪਣੇ-ਆਪਣੇ ਤਰੀਕੇ ਨਾਲ ਵਿਰੋਧ ਕਰ ਰਹੇ ਹਨ।

ਹੁਸ਼ਿਆਰਪੁਰ ਦੇ ਪਿੰਡ ਕਹਾਰਪੁਰ ਦੀ ਪੰਚਾਇਤ ਨੇ ਆਪਣੇ ਪਿੰਡ ਵਿੱਚ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਦੀ ਐਂਟਰੀ ਬੈਨ ਕਰ ਦਿੱਤੀ ਹੈ।

ਮਾਹਿਲਪੁਰ ਬਲੌਕ ਦੇ ਪਿੰਡ ਕਹਾਰਪੁਰ ਵਿਖ਼ੇ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਇਕੱਠ ਕਰਕੇ ਖ਼ੇਤੀ ਕਾਨੂੰਨਾਂ ਵਿਰੁੱਧ ਨਾਅਰੇਬਾਜੀ ਕੀਤੀ ਅਤੇ ਐਲਾਨ ਕੀਤਾ ਕਿ ਜਦ ਤੱਕ ਖ਼ੇਤੀ ਕਾਨੂੰਨਾਂ ਦਾ ਕੋਈ ਹੱਲ ਨਹੀਂ ਹੁੰਦਾ ਉਦੋਂ ਤੱਕ ਪਿੰਡ ਵਿਚ ਭਾਜਪਾ ਸਮੇਤ ਕਿਸੇ ਵੀ ਰਾਜਸੀ ਆਗੂ ਨੂੰ ਨਹੀਂ ਆਉਣ ਦੇਣਗੇ।

ਸਰਪੰਚ ਗਿਆਨ ਚੰਦ ਅਤੇ ਪੰਚ ਇੰਦਰਜੀਤ ਕੌਰ ਨੇ ਦੱਸਿਆ ਕਿ ਅਸੀਂ ਪਿੰਡ ਵਿਚ ਵੱਡਾ ਇਕੱਠ ਕਰਕੇ ਐਲਾਨ ਕੀਤਾ ਕਿ ਤਿੰਨ ਖ਼ੇਤੀ ਕਾਨੂੰਨਾਂ ਨੂੰ ਪਾਸ ਕਰਵਾਉਣ ਵਿਚ ਸਾਰੀਆਂ ਰਾਜਨੀਤਿਕ ਪਾਰਟੀਆਂ ਦਾ ਰੋਲ ਹੈ। ਇਸ ਲਈ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਪਿੰਡ ਵਿਚ ਆਉਣ ਦੀ ਮਨਾਹੀ ਹੋਵੇਗੀ। ਭਾਜਪਾ ਸਮੇਤ ਕਿਸੇ ਵੀ ਰਾਜਸੀ ਪਾਰਟੀ ਦੇ ਆਗੂ ਨੂੰ ਪਿੰਡ ਵਿਚ ਵੜਨ ਨਹੀਂ ਦੇਣਗੇ। ਪਿੰਡ ਵਿਚ ਇਸ ਸਬੰਧੀ ਬੋਰਡ ਲਗਾ ਕੇ ਮਤਾ ਵੀ ਪਾਇਆ ਜਾਵੇਗਾ।

(Note : ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ
ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ )