ਜਥੇ. ਗਿਆਨੀ ਰਘਬੀਰ ਸਿੰਘ ਨੇ ਸੰਭਾਲਿਆ ਅਹੁਦਾ : ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਦਸਤਾਰ ਸਜਾਉਣ ਦੀ ਰਸਮ ਹੋਈ ਸੰਪੰਨ

0
105

ਅੰਮ੍ਰਿਤਸਰ| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਪਾਠ ਉਪਰੰਤ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਉਨ੍ਹਾਂ ਨੂੰ ਦਸਤਾਰ ਸਜਾਉਣ ਦੀ ਰਸਮ ਅਦਾ ਕੀਤੀ ਗਈ। ਵੱਡੀ ਗਿਣਤੀ ਵਿਚ ਸੰਗਤਾਂ, ਬੁੱਧੀਜੀਵੀ ਅਤੇ ਸਿੱਖ ਜਥੇਬੰਦੀਆਂ ਦੇ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹੋਏ ਹਨ।

ਜ਼ਿਕਰਯੋਗ ਹੈ ਕਿ 4 ਸਾਲ 244 ਦਿਨਾਂ ਬਾਅਦ ਪੱਕੇ ਜਥੇਦਾਰ ਨੇ ਅਹੁਦਾ ਸੰਭਾਲਿਆ ਹੈ। ਹੁਣ ਤੱਕ ਸਿਰਫ਼ ਗਿਆਨੀ ਹਰਪ੍ਰੀਤ ਸਿੰਘ ਹੀ ਇਸ ਅਹੁਦੇ ਦਾ ਵਾਧੂ ਚਾਰਜ ਸੰਭਾਲ ਰਹੇ ਸਨ। ਪਾਠ ਉਪਰੰਤ ਗਿਆਨੀ ਅਮਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਅਤੇ ਉਨ੍ਹਾਂ ਨੇ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਐਲਾਨ ਦਿੱਤਾ।

ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਇਸ ਪ੍ਰੋਗਰਾਮ ਵਿੱਚ ਗਿਆਨੀ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਇਸ ਸਮਾਗਮ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸ਼ਿਰਕਤ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਟੇਜ ਸੰਭਾਲਦਿਆਂ ਗਿਆਨੀ ਰਘਬੀਰ ਸਿੰਘ ਨੂੰ ਦਸਤਾਰ ਸੌਂਪਣ ਦੀ ਰਸਮ ਸ਼ੁਰੂ ਕੀਤੀ।

ਗਿਆਨੀ ਅਮਰਜੀਤ ਸਿੰਘ ਨੇ ਪਹਿਲਾਂ ਦਸਤਾਰ ਭੇਟ ਕੀਤੀ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਬੇਨਤੀ ਉਪਰੰਤ ਪਹਿਲੀ ਦਸਤਾਰ ਗਿਆਨੀ ਅਮਰਜੀਤ ਸਿੰਘ ਨੇ ਭੇਟ ਕੀਤੀ। ਇਸ ਤੋਂ ਬਾਅਦ ਅਕਾਲੀ ਦਲ ਦੇ ਦਲਜੀਤ ਸਿੰਘ ਚੀਮਾ ਨੇ ਗਿਆਨੀ ਰਘਬੀਰ ਸਿੰਘ ਅਤੇ ਫਿਰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਨੇ ਦਸਤਾਰ ਭੇਟ ਕੀਤੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ https://bit.ly/3Iay74n ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)