ਲੋਕਾਂ ਨੇ ਪ੍ਰਧਾਨ ਮੰਤਰੀ ਦੇ ਹੁਕਮਾਂ ਦੀ ਕੀਤੀ ਪਾਲਣਾ, ਵਜਾਈਆਂ ਤਾੜੀਆਂ

0
314

ਨਵੀਂ ਦਿੱਲੀ. ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ਤੋਂ ਬਾਅਦ ਲੋਕਾਂ ਨੇ ਜਨਤਾ ਕਰਫਿਊ ਨੂੰ ਪੂਰਾ ਸਮਰਥਨ ਦਿੱਤਾ ਹੈ। ਇਸ ਦੇ ਨਾਲ ਹੀ ਦੇਸ਼ ਦੇ ਕੋਨੇ-ਕੋਨੇ ਤੋਂ ਲੋਕਾਂ ਨੇ ਥਾਲੀ-ਤਾਲੀ ਵਜਾ ਕੇ ਦੇਸ਼ ਦੀ ਸੇਵਾ ਵਿਚ ਲੱਗੇ ਲੋਕਾਂ ਦਾ ਸ਼ੁਕਰੀਆ ਅਦਾ ਕੀਤਾ। ਕੋਰੋਨਾ ਵਾਇਰਸ ਦੇ ਖਤਰੇ ਤੋਂ ਨਿਪਟਣ ਲਈ ਅੱਜ ਪੂਰਾ ਭਾਰਤ ਇਕਜੁੱਟ ਦਿਖ ਰਿਹਾ ਹੈ।

ਜਨਤਾ ਕਰਫਿਊ ਦਾ ਪਾਲਣ ਕਰਦੇ ਹੋਏ ਲੋਕਾਂ ਨੇ ਅੱਜ ਘਰਾਂ ਵਿਚ ਰਹਿ ਕੇ ਪੀਐਮ ਮੋਦੀ ਵੱਲੋਂ ਸੱਦੇ ਜਨਤਾ ਕਰਫਿਊ ਨੂੰ ਸਮਰਥਨ ਦਿੱਤਾ ਹੈ। ਦੱਸ ਦਈਏ ਕਿ ਪੀਐਮ ਮੋਦੀ ਨੇ 22 ਮਾਰਚ ਨੂੰ ਜਨਤਾ ਕਰਫਿਊ ਵਾਲੇ ਦਿਨ ਦੇਸ਼-ਵਾਸੀਆਂ ਨੂੰ ਸ਼ਾਮ 5 ਵਜੇ ਤਾਲੀ ਵਜਾ ਕੇ, ਥਾਲੀ ਵਜਾ ਕੇ, ਘੰਟੀ ਵਜਾ ਕੇ.. ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਮਦਦ ਕਰਨ ਵਾਲੇ ਲੋਕਾਂ ਦਾ ਧੰਨਵਾਦ ਕਰਨ ਦੀ ਅਪੀਲ ਕੀਤੀ ਸੀ।

ਇਸ ਦੌਰਾਨ ਬਾਲੀਵੁੱਡ ਦੀਆਂ ਹਸਤੀਆਂ ਨੇ ਵੀ ਪੀਐਮ ਮੋਦੀ ਦੀ ਇਸ ਅਪੀਲ ਨੂੰ ਸਨਰਥਨ ਦਿੱਤਾ। ਸ਼ਾਮ ਪੰਜ ਵਜਦੇ ਹੀ ਲੋਕ ਅਪਣੇ ਘਰਾਂ ਤੋਂ ਬਾਹਰ ਆ ਕੇ ਡਾਕਟਰਾਂ, ਸਿਹਤ ਕਰਮਚਾਰੀਆਂ  ਦਾ ਉਤਸ਼ਾਹ ਵਧਾਉਣ ਲਈ ਤਾਲੀ, ਥਾਲੀ ਅਤੇ ਘੰਟੀ ਵਜਾਉਣ ਲੱਗੇ। ਦੱਸ ਦਈਏ ਕਿ ਭਾਰਤ ਸਮੇਤ ਦੁਨੀਆ ਦੇ ਕਈ ਸ਼ਹਿਰਾਂ ਵਿਚ ਕੋਰੋਨਾ ਵਾਇਰਸ ਨੂੰ ਫੈਲ਼ਣ ਤੋਂ ਰੋਕਣ ਲਈ ਐਤਵਾਰ ਨੂੰ ਕਰੀਬ ਇਕ ਅਰਬ ਲੋਕ ਘਰਾਂ ਵਿਚ ਬੰਦ ਰਹੇ।

ਇਸ ਭਿਆਨਕ ਵਾਇਰਸ ਦੇ ਪ੍ਰਭਾਵ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 13 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ। ਇਸ ਦੇ ਨਾਲ ਹੀ ਆਏ ਦਿਨ ਇਸ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦਾ ਅਸਰ ਗਲੋਬਲ ਅਰਥ ਵਿਵਸਥਾ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।