ਦਿੱਲੀ ‘ਚ ਰਿਸ਼ਤੇਦਾਰ ਦਾ ਪ੍ਰੇਮਿਕਾ ਨਾਲ ਮਿਲ ਕੇ ਕਤਲ ਕਰਨ ਵਾਲਾ ਅੰਮ੍ਰਿਤਸਰ ਤੋਂ ਗ੍ਰਿਫਤਾਰ

0
655

ਅੰਮ੍ਰਿਤਸਰ | ਦਿੱਲੀ ਪੁਲਿਸ ਨੇ ਪੰਜਾਬ ਦੇ ਅੰਮ੍ਰਿਤਸਰ ‘ਚ ਛਾਪੇਮਾਰੀ ਕਰ ਕੇ ਇਕ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਨੌਜਵਾਨ ਨੇ ਆਪਣੀ ਪ੍ਰੇਮਿਕਾ ਨਾਲ ਮਿਲ ਕੇ ਦਿੱਲੀ ਦੇ ਸ਼ਾਲੀਮਾਰ ਬਾਗ ਵਿੱਚ ਆਪਣੇ ਹੀ ਇੱਕ ਰਿਸ਼ਤੇਦਾਰ ਦਾ ਕਤਲ ਕਰ ਦਿੱਤਾ। ਇਹ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਸੀ ਅਤੇ ਦੋਵੇਂ ਮੁਲਜ਼ਮ ਅੰਮ੍ਰਿਤਸਰ ਆ ਕੇ ਲੁਕ ਗਏ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ 14.40 ਲੱਖ ਰੁਪਏ ਅਤੇ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ।
ਜਾਣਕਾਰੀ ਅਨੁਸਾਰ ਫੜੇ ਗਏ ਮੁਲਜ਼ਮਾਂ ਦੀ ਪਛਾਣ ਮਧੁਰ ਕੁੰਦਰਾ ਅਤੇ ਅਮਰਜੋਤ ਕੌਰ ਵਜੋਂ ਹੋਈ ਹੈ। ਮ੍ਰਿਤਕਾ ਦੀ ਪਛਾਣ ਸ਼ਾਲੀਮਾਰ ਬਾਗ ਦੀ ਰਹਿਣ ਵਾਲੀ ਰਜਨੀ ਵਜੋਂ ਹੋਈ ਹੈ। ਮਧੁਰ ਉਸ ਦੀ ਭਰਜਾਈ ਦਾ ਪੁੱਤਰ ਹੈ। 13 ਦਸੰਬਰ ਨੂੰ ਚੇਤਨ ਨਾਂ ਦੇ ਨੌਜਵਾਨ ਨੇ ਦਿੱਲੀ ਪੁਲਿਸ ਨੂੰ ਫੋਨ ਕਰ ਕੇ ਆਪਣੀ ਮਾਂ ਰਜਨੀ ਦੇ ਦਰਵਾਜ਼ਾ ਨਾ ਖੋਲ੍ਹਣ ਦੀ ਸੂਚਨਾ ਦਿੱਤੀ। ਪੁਲਿਸ ਦੀ ਇੱਕ ਟੀਮ ਸ਼ਾਲੀਮਾਰ ਸਥਿਤ ਘਰ ਪਹੁੰਚੀ. ਜਿੱਥੇ ਪੁਲਿਸ ਨੂੰ ਰਜਨੀ ਦੀ ਲਾਸ਼ ਮਿਲੀ।

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਧੁਰ ਆਪਣੀ ਗਰਲਫ੍ਰੈਂਡ ਨਾਲ ਵਿਆਹ ਕਰ ਕੇ ਵਿਦੇਸ਼ ਜਾਣਾ ਚਾਹੁੰਦਾ ਸੀ। ਮ੍ਰਿਤਕ ਅਮੀਰ ਸੀ, ਜਿਸ ਕਾਰਨ ਦੋਵਾਂ ਨੇ ਉਸ ਨੂੰ ਮਾਰਨ ਦੀ ਯੋਜਨਾ ਬਣਾਈ। ਜਦੋਂ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਤਾਂ ਦੋਵੇਂ ਘਰੋਂ ਫਰਾਰ ਸਨ। ਪੁਲਿਸ ਨੇ ਤਕਨੀਕੀ ਸਹਾਇਤਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੋਵੇਂ ਅੰਮ੍ਰਿਤਸਰ ਦੇ ਹੋਟਲ ਵਿੱਚ ਲੁਕੇ ਹੋਏ ਸਨ
ਮੁਲਜ਼ਮਾਂ ਦੇ ਟਿਕਾਣੇ ਦੀ ਪੁਸ਼ਟੀ ਹੋਣ ਤੋਂ ਬਾਅਦ ਦਿੱਲੀ ਪੁਲਿਸ ਨੇ ਅੰਮ੍ਰਿਤਸਰ ਵਿੱਚ ਛਾਪਾ ਮਾਰਿਆ। ਮੁਲਜ਼ਮ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਲੁਕੇ ਹੋਏ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ 14.40 ਕਰੋੜ ਰੁਪਏ ਦੀ ਨਕਦੀ ਅਤੇ 1 ਕਰੋੜ ਰੁਪਏ ਤੋਂ ਵੱਧ ਦੇ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ।