ਜਲੰਧਰ ‘ਚ ਬੱਚਾ ਚੋਰੀ ਕਰਨ ਵਾਲਾ ਵਿਅਕਤੀ ਲੋਕਾਂ ਨੇ ਫੜਿਆ; ਕੀਤੀ ਛਿੱਤਰ-ਪਰੇਡ

0
678

ਜਲੰਧਰ, 20 ਨਵੰਬਰ | ਦੋਆਬਾ ਚੌਕ ਨੇੜੇ ਲੋਕਾਂ ਨੇ ਬੱਚਾ ਚੋਰੀ ਦੇ ਦੋਸ਼ ‘ਚ ਇਕ ਵਿਅਕਤੀ ਨੂੰ ਫੜ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਉਕਤ ਵਿਅਕਤੀ ਨੂੰ ਹਿਰਾਸਤ ‘ਚ ਲੈ ਲਿਆ।

Jalandhar Child Theft Caught

ਜਲੰਧਰ ਦੇ ਦੋਆਬਾ ਚੌਕ ਨੇੜੇ ਰਹਿਣ ਵਾਲੀ ਪ੍ਰਵਾਸੀ ਔਰਤ ਅਨੀਤਾ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਜਲੰਧਰ ‘ਚ ਰਹਿ ਰਹੀ ਹੈ। ਰੋਜ਼ ਦੀ ਤਰ੍ਹਾਂ ਉਸ ਦਾ ਬੱਚਾ ਘਰ ਤੋਂ ਬਾਹਰ ਸੀ। ਇਸ ਦੌਰਾਨ ਮੁਲਜ਼ਮ ਆ ਗਿਆ ਅਤੇ ਬੱਚੇ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ। ਅਨੀਤਾ ਨੇ ਬੱਚੇ ਨੂੰ ਚੁੱਕਦੇ ਹੋਏ ਦੇਖ ਲਿਆ। ਇਹ ਦੇਖ ਕੇ ਔਰਤ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਮੁਲਜ਼ਮ ਦੀ ਰੱਜ ਕੇ ਛਿੱਤਰ-ਪਰੇਡ ਕੀਤੀ। ਫੜੇ ਗਏ ਮੁਲਜ਼ਮ ਨੇ ਦੱਸਿਆ ਕਿ ਉਹ ਟੀਵੀ ਟਾਵਰ ਦੇ ਕੋਲ ਰਹਿੰਦਾ ਹੈ ਅਤੇ ਉਸਦਾ ਨਾਮ ਹਰਪ੍ਰੀਤ ਹੈ।