ਉੱਤਰ ਪ੍ਰਦੇਸ਼, 11 ਦਸੰਬਰ| ਆਜ਼ਮਗੜ੍ਹ ਜ਼ਿਲ੍ਹੇ ਦੇ ਸਿਧਾਰੀ ਥਾਣਾ ਪੁਲਿਸ ਨੇ ਐਤਵਾਰ ਨੂੰ ਇਕ ਮਾਸੂਮ ਬੱਚੀ ਨਾਲ ਦਰਿੰਦਗੀ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ। ਉਸ ਦੀ ਸੱਜੀ ਲੱਤ ਵਿੱਚ ਗੋਲੀ ਲੱਗੀ ਹੈ। ਪੁਲਿਸ ਨੇ ਬਦਮਾਸ਼ ਕੋਲੋਂ ਇੱਕ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ। ਵਿਆਹ ਸਮਾਗਮ ਦੌਰਾਨ ਮੁਲਜ਼ਮ 9 ਸਾਲਾ ਬੱਚੀ ਨੂੰ ਗੰਨੇ ਦੇ ਖੇਤ ਵਿੱਚ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ।
ਪੀੜਤ ਲੜਕੀ ਦੇ ਪਿਤਾ ਵੱਲੋਂ 9 ਦਸੰਬਰ ਨੂੰ ਥਾਣਾ ਸਿਧਾਰੀ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਆਸ਼ੀਸ਼ ਕੁਮਾਰ ਪੁੱਤਰ ਅਸ਼ੋਕ ਨੇ ਉਸ ਦੀ ਲੜਕੀ ਨਾਲ ਜਬਰ-ਜਨਾਹ ਕੀਤਾ।
ਪੁਲਿਸ ਨੇ ਇਸ ਸਬੰਧੀ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। 10 ਦਸੰਬਰ ਨੂੰ ਥਾਣਾ ਇੰਚਾਰਜ ਯੋਗਿੰਦਰ ਬਹਾਦਰ ਸਿੰਘ ਨੂੰ ਮੁਖਬਰ ਤੋਂ ਸੂਚਨਾ ਮਿਲੀ ਕਿ ਉਕਤ ਮਾਮਲੇ ‘ਚ ਲੋੜੀਂਦਾ ਮੁਲਜ਼ਮ ਭਵਰਨਾਥ ਤੋਂ ਭਦੁਲੀ (ਹਾਈਵੇਅ ‘ਤੇ) ਵੱਲ ਆ ਰਿਹਾ ਹੈ।
ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਘੇਰ ਲਿਆ ਅਤੇ ਫੜਨ ਦੀ ਕੋਸ਼ਿਸ਼ ਕੀਤੀ, ਪਰ ਉਹ ਹਾਈਵੇ ਰੋਡ ਤੋਂ ਹੇਠਾਂ ਬਾਗ ਵੱਲ ਭੱਜਿਆ ਤਾਂ ਪੁਲਿਸ ਉਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿੱਚ ਦੋਸ਼ੀ ਦੀ ਸੱਜੀ ਲੱਤ ਵਿੱਚ ਗੋਲੀ ਲੱਗੀ ਹੈ।
ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆਂ ਕਿ 9 ਦਸੰਬਰ ਦੀ ਸ਼ਾਮ ਨੂੰ ਵਿਆਹ ਦੇਖਣ ਆਈ ਲੜਕੀ (9 ਸਾਲ) ਨੂੰ ਨੇੜਲੇ ਗੰਨੇ ਦੇ ਖੇਤ ਵਿੱਚ ਲਿਜਾ ਕੇ ਬਲਾਤਕਾਰ ਕੀਤਾ ਗਿਆ। ਜਿਸ ਤੋਂ ਬਾਅਦ ਪੀੜਤਾ ਨੇ ਜਦੋਂ ਰੌਲਾ ਪਾਇਆ ਤਾਂ ਉਸ ਦੇ ਮਾਤਾ-ਪਿਤਾ ਨੂੰ ਆਉਂਦੇ ਦੇਖ ਉਹ ਉਥੋਂ ਭੱਜ ਗਿਆ।