ਮਹਿਲਾ ਕਿਸਾਨ ਦੇ ਥੱਪੜ ਮਾਰਨ ਵਾਲਾ ਪੁਲਿਸ ਮੁਲਾਜ਼ਮ ਲਾਈਨ ਹਾਜ਼ਰ, ਪੁਲਿਸ ਕਾਰਵਾਈ ਖਿਲਾਫ ਰੇਲਾਂ ਰੋਕਣਗੇ ਕਿਸਾਨ

0
1066

ਬਟਾਲਾ| ਬਟਾਲਾ ਵਿਚ ਪੁਲਿਸ-ਕਿਸਾਨਾਂ ਵਿਚ ਝੜਪ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ, ਅਸਲ ਵਿਚ ਕਿਸਾਨ ਜ਼ਮੀਨਾਂ ਨੂੰ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਸਨ। ਇਸ ਵਿਚਾਲੇ ਪੁਲਿਸ ਤੇ ਕਿਸਾਨਾਂ ਵਿਚਾਲੇ ਵਿਵਾਦ ਹੋ ਗਿਆ। ਇਸੇ ਵਿਵਾਦ ਦੇ ਚਲਦਿਆਂ ਇਕ ਪੁਲਿਸ ਮੁਲਾਜ਼ਮ ਨੇ ਮਹਿਲਾ ਦੇ ਥੱਪੜ ਮਾਰ ਦਿੱਤਾ। ਮਹਿਲਾ ਕਿਸਾਨ ਦੇ ਥੱਪੜ ਮਾਰਨ ਦਾ ਮਾਮਲਾ ਹੁਣ ਤੂਲ ਫੜਦਾ ਜਾ ਰਿਹਾ ਹੈ।

ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਹੁਣ ਕਿਸਾਨ ਮਹਿਲਾ ਦੇ ਥੱਪੜ ਮਾਰਨ ਪੁਲਿਸ ਮੁਲਾਜ਼ਮ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਮਹਿਲਾ ਦੇ ਥੱਪੜ ਮਾਰਨ ਵਾਲੇ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੀ ਭੜਕ ਗਈਆਂ ਨੇ। ਕਿਸਾਨਾਂ ਨੇ ਇਹ ਐਲਾਨ ਕੀਤਾ ਹੈ ਕਿ ਉਹ ਇਸ ਘਟਨਾ ਖਿਲਾਫ ਵਿਰੋਧ ਵਜੋਂ ਰੇਲਾਂ ਦਾ ਅੱਜ ਚੱਕਾ ਜਾਮ ਕਰਨਗੇ।

ਅਸਲ ਵਿਚ ਇਹ ਮਾਮਲਾ ਲੰਘੇ ਦਿਨ ਦਾ ਚੱਲ ਰਿਹਾ ਹੈ, ਜਿਥੇ ਪੁਲਿਸ ਪ੍ਰਸ਼ਾਸਨ ਕਿਸਾਨਾਂ ਦੀਆਂ ਜ਼ਮੀਨਾਂ ਉਤੇ ਕਬਜ਼ਾ ਕਰਨਾ ਚਾਹੁੰਦਾ ਹੈ, ਜਿਸਦਾ ਕਿਸਾਨ ਜਥੇਬੰਦੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਅਸਲ ਵਿਚ ਦਿੱਲੀ ਤੋਂ ਕੱਟੜਾ ਵਾਇਆ ਗੁਰਦਾਸਪੁਰ ਇਕ ਹਾਈਵੇ ਕੱਢਿਆ ਜਾ ਰਿਹਾ ਹੈ, ਜਿਸ ਲਈ ਕਿਸਾਨਾਂ ਦੀਆਂ ਜ਼ਮੀਨਾਂ ਉਤੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਕਬਜ਼ਾ ਕਰਨਾ ਚਾਹੁੰਦਾ ਹੈ, ਜਿਸਨੂੰ ਲੈ ਕਿ ਕਿਸਾਨ ਵਿਰੋਧ ਕਰ ਰਹੇ ਹਨ।