‘ਭਗਵੰਤ ਮਾਨ ਸਰਕਾਰ, ਤੁਹਾਡੇ ਦਆਰ’ ਮੁਹਿੰਮ ਤਹਿਤ ਲਾਏ ਸਪੈਸ਼ਲ ਕੈਂਪਾਂ ’ਚ ਆਮ ਲੋਕਾਂ ਦੀਆਂ ਸਮੱਸਿਆਵਾਂ ਕੀਤੀਆਂ ਜਾ ਰਹੀਆਂ ਹੱਲ

0
162

ਚੰਡੀਗੜ੍ਹ | ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕਈ ਯੋਜਨਾਵਾਂ ਤੇ ਮੁਹਿੰਮਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ‘ਚੋਂ ਇਕ ਹੈ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’। ਸੂਬਾ ਸਰਕਾਰ ਦੇ ਆਦੇਸ਼ਾਂ ‘ਤੇ ਰੋਜ਼ਾਨਾ ਸੂਬੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘ਭਗਵੰਤ ਮਾਨ ਸਰਕਾਰ, ਤੁਹਾਡੇ ਦਆਰ’ ਤਹਿਤ ਵੱਖ-ਵੱਖ ਸਥਾਨਾਂ ’ਤੇ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ, ਜਿਸ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ‘ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ ।ਇਸ ਨਾਲ ਜਿਥੇ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ, ਉਥੇ ਆਮਦਨੀ ਖਰਚਾ ਵੀ ਘੱਟ ਹੁੰਦਾ ਹੈ।

CM ਭਗਵੰਤ ਮਾਨ ਦਾ ਲੋਕਾਂ ਨਾਲ ਕੀਤਾ ਵਾਅਦਾ ਵੋਟਾਂ ਤੁਹਾਡੇ ਤੋਂ ਪਿੰਡ-ਪਿੰਡ ਆ ਕੇ ਮੰਗੀਆਂ ਸੀ ਤਾਂ ਹੁਣ ਸਰਕਾਰ ਕੰਮ ਕਰਨ ਲਈ ਵੀ ਪਿੰਡ-ਪਿੰਡ ਆਵੇਗੀ, ਉਹ ਪੂਰਾ ਕੀਤਾ ਜਾ ਰਿਹਾ ਹੈ। ਹੁਣ ਲੋਕਾਂ ਦੇ ਕੰਮ ਪਿੰਡਾਂ ਦੀਆਂ ਸੱਥਾਂ ‘ਚ ਹੀ ਹੁੰਦੇ ਹਨ, ਜਿਸ ਨੂੰ ਜਨਤਾ ਦਰਬਾਰ ਵੀ ਕਿਹਾ ਜਾਂਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ’ਚ ਸ਼ਰੂ ਕੀਤੇ ਕੈਂਪ ‘ਭਗਵੰਤ ਮਾਨ ਸਰਕਾਰ, ਤੁਹਾਡੇ ਦਆਰ’ ਵਿਧਾਇਕਾਂ, ਐਸ.ਡੀ.ਐਮ ਅਤੇ ਹੋਰ ਪ੍ਰਸ਼ਾਸ਼ਨਿਕ ਟੀਮ ਦੀ ਅਗਵਾਈ ਵਿਚ ਲਾਏ ਜਾ ਰਹੇ ਹਨ। ਇਨ੍ਹਾਂ ਕੈਪਾਂ ਵਿਚ ਪਿੰਡਾਂ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ ਜਾ ਰਹੀ ਹੈ। ਇਨ੍ਹਾਂ ਕੈਪਾਂ ਨੂੰ ਪਿੰਡਾਂ, ਸ਼ਹਿਰਾਂ ਅਤੇ ਵਾਰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬਿਹਤਰੀਨ ਮੰਚ ਸਾਬਿਤ ਹੋ ਰਹੇ ਹਨ।

ਕੈਂਪਾਂ ਵਿਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਪੁੱਜੇ ਵਿਧਾਇਕਾਂ, ਵੱਖ-ਵੱਖ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਕੈਂਪ ਵਿਚ ਹਾਜ਼ਰ ਹੋ ਕੇ ਹਲਕੇ ਦੇ ਲੋਕਾਂ ਦੇ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਬਹੁਤੀਆਂ ਦਾ ਮੌਕੇ ਤੇ ਹੱਲ ਕੀਤਾ ਗਿਆ, ਅਜਿਹਾ ਇਸ ਕਰ ਕੇ ਸੰਭਵ ਹੋ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਇਨ੍ਹਾਂ ਕੈਪਾਂ ਵਿਚ ਪਹੁੰਚ ਕੇ ਲੋਕਾਂ ਨੂੰ ਉਨ੍ਹਾਂ ਦੇ ਸਰਕਾਰੀ ਦਫਤਰਾਂ ਨਾਲ ਸਬੰਧਤ ਰੁਕੇ ਹੋਏ ਕੰਮ ਕਰਾਉਣ ਲਈ ਪਹਿਲਕਦਮੀ ਕਰ ਰਹੇ ਹਨ। ਇਹ ਕੈਂਪ ਸਭ ਤੋਂ ਜ਼ਿਆਦਾ ਬਜ਼ੁਰਗਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ ਕਿਉਂਕਿ ਹੁਣ ਉਨ੍ਹਾਂ ਦੇ ਕੰਮ ਸਰਕਾਰੀ ਦਫਤਰਾਂ ਦੀ ਬਜਾਏ ਘਰਾਂ ਵਿਚ ਬੈਠੇ ਹੀ ਹੋ ਰਹੇ।