ਮੱਤੇਵਾੜਾ ਉਪਰ ਅੱਜ ਪਬਲਿਕ ਐਕਸ਼ਨ ਕਮੇਟੀ ਸੀਐਮ ਮਾਨ ਨਾਲ ਕਰੇਗੀ ਮੁਲਾਕਾਤ

0
646

ਲੁਧਿਆਣਾ | ਮੱਤੇਵਾੜਾ ਜੰਗਲ ਵਿਖੇ ਕੱਲ੍ਹ ਹੋਏ ਰੋਸ ਪ੍ਰਦਰਸ਼ਨ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਪਬਲਿਕ ਐਕਸ਼ਨ ਕਮੇਟੀ ਨੂੰ ਮੀਟਿੰਗ ਲਈ ਬੁਲਾ ਲਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਮੱਤੇਵਾੜਾ ਜੰਗਲ ਉਜਾੜ ਕੇ ਸਰਕਾਰ ਕੈਮੀਕਲ ਫੈਕਟਰੀ ਲਗਾਉਣ ਜਾ ਰਹੀ ਹੈ। ਉਹ ਇਹ ਵੀ ਕਹਿੰਦੇ ਹਨ ਕਿ ਫੈਕਟਰੀ ਦਾ ਸਾਰਾ ਕੈਮੀਕਲ ਸਤਲੁਜ ਵਿਚ ਸੁੱਟਿਆ ਜਾਵੇਗਾ।

ਕੱਲ੍ਹ ਮੱਤੇਵਾੜਾ ਵਿਚ ਪਬਲਿਕ ਐਕਸ਼ਨ ਕਮੇਟੀ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਵਿਚ ਜਿੱਥੇ ਭਾਰੀ ਗਿਣਤੀ ਵਿਚ ਲੋਕ ਪਹੁੰਚੇ ਉੱਥੇ ਹੀ ਰਾਜਨੀਤਿਕ ਪਾਰਟੀ ਦੇ ਆਗੂਆਂ ਨੇ ਵੀ ਹਿੱਸਾ ਲਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅਕਾਲੀ ਵਿਧਾਇਕ ਮਨਪ੍ਰੀਤ ਇਆਲੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਮਾਨ ਨੇ ਵੀ ਸ਼ਿਰਕਤ ਕੀਤੀ। ਮੱਤੇਵਾੜਾ ਦੇ ਜੰਗਲਾਂ ਦੀ ਤਬਾਹੀ ਦਾ ਸਾਰਿਆਂ ਨੇ ਵਿਰੋਧ ਕੀਤਾ।

ਸਰਕਾਰ ਮੱਤੇਵਾੜਾ ਵਿੱਚ ਪ੍ਰਦਰਸ਼ਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਸੀ। ਇਸ ਦੇ ਲਈ ਸੀਐਮ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਕੁਝ ਚੋਣਵੇਂ ਲੋਕਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਬਾਹਰ ਆ ਕੇ ਮਾਨ ਦੀ ਤਾਰੀਫ਼ ਵੀ ਕੀਤੀ ਪਰ ਧਰਨੇ ਦੀ ਅਗਵਾਈ ਕਰ ਰਹੇ ਲੋਕ ਇਸ ਤੋਂ ਸੰਤੁਸ਼ਟ ਨਹੀਂ ਹੋਏ।