ਪੰਜਾਬ ਸਰਕਾਰ ਨੇ ਇਨ੍ਹਾਂ ਕਰਮਚਾਰੀਆਂ/ਅਧਿਕਾਰੀਆਂ ਨੂੰ ਦਿੱਤੀ 5 ਅਕਤੂਬਰ ਦੀ ਸਪੈਸ਼ਲ ਛੁੱਟੀ, ਜਾਣੋ ਕਿਉਂ

0
856

ਚੰਡੀਗੜ੍ਹ, 2 ਅਕਤੂਬਰ | ਅਕਤੂਬਰ ਦਾ ਮਹੀਨਾ ਸ਼ੁਰੂ ਹੁੰਦੇ ਹੀ ਛੁੱਟੀਆਂ ਸ਼ੁਰੂ ਹੋ ਗਈਆਂ ਹਨ। 2 ਅਕਤੂਬਰ ਨੂੰ ਗਾਂਧੀ ਜਯੰਤੀ ਅਤੇ 3 ਅਕਤੂਬਰ ਨੂੰ ਅਗਰਸੇਨ ਜੈਅੰਤੀ ਹੋਣ ਕਾਰਨ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਅਜਿਹੀ ਸਥਿਤੀ ਵਿਚ ਸਕੂਲ ਤੇ ਦਫ਼ਤਰ ਬੰਦ ਰਹਿਣਗੇ।

ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਭਗਵੰਤ ਮਾਨ ਸਰਕਾਰ ਨੇ ਮੰਗਲਵਾਰ ਨੂੰ ਹਰਿਆਣਾ ਵਿਚ ਵੋਟਰ ਵਜੋਂ ਰਜਿਸਟਰਡ ਆਪਣੇ ਕਰਮਚਾਰੀਆਂ ਲਈ 5 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਉਪਰੋਕਤ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਉਹ ਚੋਣਾਂ ਵਿਚ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।

ਅਜਿਹੀ ਸਥਿਤੀ ਵਿਚ ਜੇਕਰ ਕੋਈ ਅਧਿਕਾਰੀ/ਕਰਮਚਾਰੀ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿਚ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਨਿਗਮਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿਚ ਕੰਮ ਕਰ ਰਿਹਾ ਹੈ ਤਾਂ ਉਹ ਆਪਣੀ ਵੋਟਰ ਆਈ.ਡੀ. ਕਾਰਡ ਦਿਖਾ ਕੇ 5 ਅਕਤੂਬਰ ਨੂੰ ਅਥਾਰਟੀ ਤੋਂ ਵਿਸ਼ੇਸ਼ ਛੁੱਟੀ ਲੈ ਸਕਦਾ ਹੈ।