ਪੰਜਾਬ ਹਰਿਆਣਾ ਹਾਈਕੋਰਟ ‘ਚ ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੀਤਾ ਵੱਡਾ ਦਾਅਵਾ

0
1141

ਚੰਡੀਗੜ੍ਹ | ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿਚ ਅੰਮ੍ਰਿਤਪਾਲ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ । ਦਰਅਸਲ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਸਬੂਤ ਮੰਗਿਆ ਹੈ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਹਾਈਕੋਰਟ ਵਿਚ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਪਰ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੇ ਬੇਹੱਦ ਨਜ਼ਦੀਕ ਹੈ।

Explained: Who is Amritpal Singh and why is Punjab Police chasing him?

ਜ਼ਿਕਰਯੋਗ ਹੈ ਕਿ ਹੁਣ ਪੰਜਾਬ-ਹਰਿਆਣਾ ਹਾਈਕੋਰਟ ਵਿਚ ਇਸ ਮਾਮਲੇ ਦੀ ਅਗਲੀ ਸੁਣਵਾਈ 29 ਮਾਰਚ ਨੂੰ ਕੀਤੀ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਇਲਾਵਾ ਐਨ.ਐਸ.ਏ. ਲਗਾ ਕੇ ਡਿਬਰੂਗੜ੍ਹ ਭੇਜੇ ਗਏ ਗੁਰੀ ਔਜਲਾ ਨੂੰ ਪਰਿਵਾਰ ਅਤੇ ਵਕੀਲ ਨੂੰ ਮਿਲਣ ਲਈ ਪਾਈ ਗਈ ਪਟੀਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਹਾਈਕੋਰਟ ਵੱਲੋਂ 10 ਅਪ੍ਰੈਲ ਜਵਾਬ ਤਲਬ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਦਿੱਤੇ ਜਵਾਬ ਤੋਂ ਬਾਅਦ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ ਦੇ ਵਕੀਲ ਨੂੰ ਵੀ ਅੰਮ੍ਰਿਤਪਾਲ ਨੂੰ ਪੁਲਿਸ ਹਿਰਾਸਤ ਵਿਚ ਹੋਣ ਦੇ ਸਬੂਤ ਪੇਸ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।