ਪੰਜਾਬ ਸਰਕਾਰ ਨੇ ਖ਼ੁਸ਼ ਕੀਤੇ ਅਧਿਆਪਕ, ਕਿਹਾ – ਆਪਣੇ ਘਰਾਂ ਨੇੜੇ ਕਰਵਾ ਸਕਣਗੇ ਬਦਲੀ

0
77

ਚੰਡੀਗੜ੍ਹ, 24 ਜਨਵਰੀ | ਸੀਐਮ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਅਧਿਆਪਕਾਂ ਲਈ ਵੱਡਾ ਅਤੇ ਰਾਹਤ ਭਰਿਆ ਫ਼ੈਸਲਾ ਲੈਂਦਿਆਂ ਅਧਿਆਪਕਾਂ ਦੀ ਬਦਲੀ ਪ੍ਰਕਿਰਿਆ ਨੂੰ ਸੌਖਾ ਕਰ ਦਿੱਤਾ ਹੈ। ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਅਧਿਆਪਕ ਆਪਣੇ ਜ਼ਿਲ੍ਹੇ ਵਿਚ ਆਸਾਨੀ ਨਾਲ ਬਦਲੀ ਕਰਵਾ ਸਕਣਗੇ। ਜੇ ਉਹ ਆਪਣੇ ਇਲਾਕੇ ਵਿਚ ਆਉਣਾ ਚਾਹੁੰਦੇ ਹਨ ਤਾਂ ਉਥੇ ਵੀ ਆ ਸਕਦੇ ਹਨ, ਇਥੋਂ ਤਕ ਕਿ ਘਰ ਦੇ ਨੇੜੇ ਵੀ ਆਪਣੀ ਬਦਲੀ ਕਰਵਾ ਸਕਦੇ ਹਨ। ਇਸ ਪ੍ਰਕਿਰਿਆ ਨੂੰ ਹੋਰ ਸੌਖਾਲਾ ਕਰ ਦਿੱਤਾ ਗਿਆ ਹੈ ਤਾਂ ਜੋ ਅਧਿਆਪਕਾਂ ਨੂੰ ਬਦਲੀ ਕਰਵਾਉਣ ਲਈ ਦਫ਼ਤਰਾਂ ਦੇ ਚੱਕਰ ਨਾ ਲਾਉਣੇ ਪੈਣ ਅਤੇ ਉਨ੍ਹਾਂ ਦਾ ਧਿਆਨ ਪੜ੍ਹਾਉਣ ਵਾਲੇ ਪਾਸੇ ਹੀ ਜ਼ਿਆਦਾ ਰਹੇ।

ਇਥੇ ਹੀ ਬਸ ਨਹੀਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਅਧਿਆਪਕ ਨੂੰ ਕੋਈ ਗੰਭੀਰ ਬੀਮਾਰੀ ਹੈ ਜਾਂ ਉਸ ਦੇ ਕਿਸੇ ਪਰਿਵਾਰਕ ਮੈਂਬਰ ਨੂੰ ਕੋਈ ਗੰਭੀਰ ਬੀਮਾਰੀ ਹੈ ਅਤੇ ਉਹ ਉਸ ਮੈਂਬਰ ਦੀ ਦੇਖ-ਰੇਖ ਕਰਨਾ ਚਾਹੁੰਦਾ ਹੈ ਤਾਂ ਇਸ ਲਈ ਵੀ ਇਕ ਅਰਜ਼ੀ ਦੇ ਕੇ ਮਨਜ਼ੂਰੀ ਲੈ ਸਕਦਾ ਹੈ ਜਾਂ ਫਿਰ ਬਦਲੀ ਕਰਵਾ ਸਕਦਾ ਹੈ। ਪਹਿਲਾਂ ਅਜਿਹਾ ਹੁੰਦਾ ਸੀ ਕਿ ਅਧਿਆਪਕਾਂ ਨੂੰ ਇਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਵਿਚ ਸਕੂਲ ਪੜ੍ਹਾਉਣ ਲਈ ਜਾਣਾ ਪੈਂਦਾ ਸੀ, ਜਿਸ ਦੇ ਚੱਲਦੇ ਧੁੰਦ ਦੇ ਮੌਸਮ ਦੌਰਾਨ ਕਈ ਹਾਦਸੇ ਵੀ ਵਾਪਰ ਚੁੱਕੇ ਹਨ, ਜਿਨ੍ਹਾਂ ਵਿਚ ਅਧਿਆਪਕਾਂ ਦੀ ਜਾਨਾਂ ਤਕ ਜਾ ਚੁੱਕੀਆਂ ਹਨ, ਇਸ ਦਰਮਿਆਨ ਪੰਜਾਬ ਸਰਕਾਰ ਦਾ ਇਹ ਫ਼ੈਸਲਾ ਅਧਿਆਪਕਾਂ ਲਈ ਬੇਹੱਦ ਰਾਹਤ ਭਰਿਆ ਮੰਨਿਆ ਜਾ ਰਿਹਾ ਹੈ।

ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ, ਜਿਸ ਵਿਚ ਅਹਿਮ ਫੈਸਲੇ ਲਏ ਗਏ। ਕੈਬਨਿਟ ਮੀਟਿੰਗ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ, ਜਿਸ ਵਿਚ ਉਨ੍ਹਾਂ ਪੰਜਾਬ ਵਜ਼ਾਰਤ ਵੱਲੋਂ ਲਏ ਗਏ ਫੈਸਲੇ ਸਾਂਝੇ ਕੀਤੇ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)