ਫਗਵਾੜਾ/ਚੰਡੀਗੜ੍ਹ | ਫਗਵਾੜਾ ‘ਚ ਲੁਟੇਰਿਆਂ ਨੇ ਪੁਲਸ ਮੁਲਾਜ਼ਮ ਕੁਲਦੀਪ ਸਿੰਘ ਬਾਜਵਾ ਨੂੰ ਗੋਲੀ ਮਾਰ ਦਿੱਤੀ ਸੀ, ਜਿਸ ‘ਚ ਉਸ ਦੀ ਮੌਤ ਹੋ ਗਈ। ਪੰਜਾਬ ਸਰਕਾਰ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਲਈ 1 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਹੈ।
ਇਸ ਤੋਂ ਇਲਾਵਾ ਐੱਚ. ਡੀ. ਐੱਫ. ਸੀ. ਬੈਂਕ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਬੀਮੇ ਦੀ ਅਦਾਇਗੀ ਕੀਤੀ ਜਾਵੇਗੀ। ਮਾਨ ਸਰਕਾਰ ਨੇ ਸ਼ਹੀਦ ਦੀ ਕੁਰਬਾਨੀ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਕੁਲਦੀਪ ਸਿੰਘ ਬਾਜਵਾ ਨੇ ਡਿਊਟੀ ਦੌਰਾਨ ਕੁਰਬਾਨੀ ਦਿੱਤੀ ਹੈ ਅਤੇ ਅਸੀਂ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ। ਦੱਸਣਯੋਗ ਹੈ ਕਿ ਕਾਰ ਖੋਹ ਕੇ ਭੱਜਦੇ ਲੁਟੇਰਿਆਂ ਦਾ ਕੁਲਦੀਪ ਬਾਜਵਾ ਪਿੱਛਾ ਕਰ ਰਹੇ ਸਨ, ਇਸ ਦੌਰਾਨ ਉਨ੍ਹਾਂ ਨੂੰ ਲੁਟੇਰਿਆਂ ਦੀ ਗੋਲੀ ਲੱਗ ਗਈ।