ਜੰਗਲਾਤ ਘੁਟਾਲੇ ਦਾ ਮਾਮਲਾ : ਪੰਜਾਬ-ਹਰਿਆਣਾ ਹਾਈਕੋਰਟ ਨੇ ਸਾਬਕਾ ਮੰਤਰੀ ਸੰਗਤ ਗਿਲਜੀਆਂ ਦੀ ਗ੍ਰਿਫਤਾਰੀ ‘ਤੇ ਲਾਈ ਰੋਕ

0
522

ਚੰਡੀਗੜ੍ਹ | ਜੰਗਲਾਤ ਘੁਟਾਲੇ ਵਿੱਚ ਫਸੇ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਰਾਹਤ ਮਿਲੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਉਹਨਾਂ ਦੀ ਗ੍ਰਿਫਤਾਰੀ ‘ਤੇ 25 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਵੀ ਤਲਬ ਕੀਤੀ ਹੈ।

ਇਸ ਦੇ ਨਾਲ ਹੀ ਗਿਲਜੀਆਂ ਨੂੰ ਅੰਤਰਿਮ ਰਾਹਤ ਮਿਲਣਾ ਪੰਜਾਬ ਸਰਕਾਰ ਲਈ ਵੱਡਾ ਝਟਕਾ ਹੈ। ਜੋ ਆਪਣਾ ਅਕਸ ਬਣਾਉਣ ਲਈ ਲਗਾਤਾਰ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦਾ ਦਾਅਵਾ ਕਰ ਰਹੀ ਸੀ।

ਪੰਜਾਬ ਵਿਜੀਲੈਂਸ ਬਿਊਰੋ ਨੇ ਕਾਂਗਰਸ ਸਰਕਾਰ ਦੌਰਾਨ ਜੰਗਲਾਤ ਘੁਟਾਲੇ ਦੇ ਮਾਮਲੇ ਵਿੱਚ ਮੁਹਾਲੀ ਵਿੱਚ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿੱਚ ਸੰਗਤ ਸਿੰਘ ਗਿਲਜੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਇਸ ਮਾਮਲੇ ਵਿੱਚ ਵਿਜੀਲੈਂਸ ਨੇ ਸਾਬਕਾ ਮੰਤਰੀ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਸੀ। ਫਿਲਹਾਲ ਦਿਲਜੀਤ ਗਿਲਜੀਆਂ ਵਿਜੀਲੈਂਸ ਰਿਮਾਂਡ ‘ਤੇ ਹਨ। ਵਿਜੀਲੈਂਸ ਦਾ ਦਾਅਵਾ ਹੈ ਕਿ ਦਲਜੀਤ ਹੀ ਮੰਤਰੀ ਦੇ ਚਾਚਾ ਸੰਗਤ ਗਿਲਜੀਆਂ ਦਾ ਸਾਰਾ ਕੰਮ ਦੇਖਦਾ ਸੀ।