ਅੰਮ੍ਰਿਤਸਰ| ਸਰਹੱਦੀ ਪਿੰਡ ਮਹਾਵਾ ਵਿੱਚ ਬੀਤੀ ਰਾਤ ਹੋਈ ਬੇਮੌਸਮੀ ਬਰਸਾਤ ਕਾਰਨ ਬੱਚਿਆਂ ਵਾਂਗ ਪਾਲੀ ਫ਼ਸਲ ਤਬਾਹ ਹੋ ਗਈ । ਸਵੇਰੇ ਜਦੋਂ ਕਿਸਾਨ ਖੇਤਾਂ ਵਿੱਚ ਪੁੱਜੇ ਤਾਂ ਉਨ੍ਹਾਂ ਦੀਆਂ ਬੱਚਿਆਂ ਵਾਂਗ ਪਾਲੀਆਂ ਫ਼ਸਲਾਂ ਨੂੰ ਦੇਖ ਕੇ ਉਨ੍ਹਾਂ ਦੀਆਂ ਅੱਖਾਂ ਵਿੱਚ ਹੰਝੂ ਆ ਗਏ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਬੀਜੀ ਗਈ ਝੋਨੇ ਦੀ ਸਾਰੀ ਫ਼ਸਲ ਤਬਾਹ ਹੋ ਗਈ ਹੈ। ਸਿਰਫ਼ ਦਸ ਫ਼ੀਸਦੀ ਫ਼ਸਲ ਹੀ ਬਚੀ ਹੈ। ਉਨ੍ਹਾਂ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਖਾਦ ਇੰਨੀ ਮਹਿੰਗੀ ਹੋ ਗਈ ਹੈ ਕਿ ਖੇਤੀ ਕਰਨੀ ਵੀ ਔਖੀ ਹੋ ਗਈ ਹੈ ਅਤੇ ਜਿਸ ਤਰ੍ਹਾਂ ਮੀਂਹ ਕਾਰਨ ਕਿਸਾਨਾਂ ਦਾ ਨੁਕਸਾਨ ਹੋ ਰਿਹਾ, ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਉਨ੍ਹਾਂ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਨੁਕਸਾਨ ਦੀ ਭਰਪਾਈ ਕਰ ਸਕਣ।
ਕਿਸਾਨਾਂ ਦੀ ਬੱਚਿਆਂ ਵਾਂਗ ਪਾਲੀ ਫਸਲ ਮੀਂਹ ਨੇ ਕੀਤੀ ਤਬਾਹ, ਰੋ-ਰੋ ਦੱਸਿਆ ਦਰਦ
Related Post