ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ – ਮੰਤਰੀ ਸੰਧਵਾਂ

0
437

ਚੰਡੀਗੜ੍ਹ | ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੁੰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚਾਰੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਨੂੰ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਾ ਅਜੀਤ ਸਿੰਘ (18 ਸਾਲ) ਅਤੇ ਜੁਝਾਰ ਸਿੰਘ (14 ਸਾਲ) ਨੇ ਵੱਡੀ ਗਿਣਤੀ ਮੁਗ਼ਲ ਫ਼ੌਜਾਂ ਨਾਲ ਯੁੱਧ ਲੜਦੇ ਹੋਏੇ ਚਮਕੌਰ ਦੀ ਗੜ੍ਹੀ ਵਿਚ 22 ਦਸੰਬਰ ਦੀ ਸਵੇਰ ਨੂੰ ਸ਼ਹੀਦੀ ਪਾਈ ਜਦਕਿ ਸਾਹਿਬਜ਼ਾਦਾ ਜ਼ੋਰਾਵਰ ਸਿੰਘ (ਸੱਤ ਸਾਲ ਗਿਆਰ੍ਹਾਂ ਮਹੀਨੇ) ਤੇ ਸਾਹਿਬਜ਼ਾਦਾ ਫ਼ਤਿਹ ਸਿੰਘ (ਪੰਜ ਸਾਲ ਦਸ ਮਹੀਨੇ) ਨੂੰ ਸਰਹਿੰਦ ਵਿਖੇ ਨੀਂਹਾਂ ਵਿਚ ਚਿਣ ਕੇ ਸ਼ਹੀਦ ਕਰ ਦਿੱਤਾ ਗਿਆ।

ਸੰਧਵਾਂ ਨੇ ਕਿਹਾ ਕਿ ਸਾਹਿਬਜ਼ਾਦਿਆਂ ਵੱਲੋਂ ਦਿੱਤੀ ਗਈ ਸ਼ਹਾਦਤ ਦੀ ਮਿਸਾਲ ਦੁਨੀਆ ਵਿਚ ਕਿਤੇ ਵੀ ਨਹੀਂ ਦੇਖਣ ਨੂੰ ਮਿਲਦੀ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਅਕੀਦੇ ਵਿਚ ਪੱਕੇ ਰਹਿਣ ਦੀ ਅਪੀਲ ਕਰਦੇ ਹੋਏ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਤੋਂ ਸੇਧ ਲੈਣ ਲਈ ਕਿਹਾ ਹੈ।