ਜਲੰਧਰ | ਇੱਕ ਵਿਆਹੁਤਾ ਦੀ ਸ਼ਿਕਾਇਤ ਤੋਂ ਬਾਅਦ ਉਸ ਦੇ ਪਤੀ, ਸੱਸ-ਸਹੁਰਾ ਅਤੇ ਜੇਠ ਤੇ ਦਾਜ ਦਾ ਕੇਸ ਦਰਜ ਕੀਤਾ ਹੈ।
ਪਿੰਡ ਰਾਜੇਵਾਲ ਦੀ ਰਹਿਣ ਵਾਲੀ ਸੀਮਾ ਨੇ ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਸ ਦਾ ਵਿਆਹ 2018 ਨੂੰ ਫਿਰੋਜ਼ਪੁਰ ਦੇ ਰਹਿਣ ਵਾਲੇ ਮੇਜਰ ਸਿੰਘ ਨਾਲ ਹੋਇਆ ਸੀ। ਉਸ ਨੇ 2021 ਨੂੰ ਬੇਟੀ ਨੂੰ ਜਨਮ ਦਿੱਤਾ, ਜਿਸ ਕਾਰਨ ਉਸ ਦੇ ਪਤੀ ਨੇ ਉਸ ਨੂੰ ਪੇਕੇ ਘਰ ਭੇਜ ਦਿੱਤਾ ਤੇ ਕਿਸੇ ਹੋਰ ਔਰਤ ਨਾਲ ਵਿਆਹ ਕਰਵਾ ਲਿਆ। ਪਤੀ ਨੇ ਅਦਾਲਤ ‘ਚ ਰਿਟ ਦਾਇਰ ਕਰ ਕੇ ਸੁਰੱਖਿਆ ਦੀ ਮੰਗ ਕੀਤੀ ਹੈ।
ਏ. ਐੱਸ. ਆਈ. ਹਰਭਜਨ ਲਾਲ ਨੇ ਦੱਸਿਆ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਹਿਲਾਂ ਵੀ ਆਪਣੀ ਪਤਨੀ ਨੂੰ ਦਾਜ ਲਈ ਤੰਗ ਕਰ ਰਿਹਾ ਸੀ, ਜਿਸ ਕਰ ਕੇ ਉਸ ਦੇ ਪਿਤਾ ਨੇ ਉਸ ਨੂੰ ਬੇਦਖਲ ਕੀਤਾ ਹੋਇਆ ਹੈ। ਜਾਂਚ ਤੋਂ ਬਾਅਦ ਪਤੀ ਮੇਜਰ ਸਿੰਘ, ਸਹੁਰਾ ਮੁਖਤਿਆਰ ਸਿੰਘ, ਸੱਸ ਵੀਰੋ ਅਤੇ ਜੇਠ ਅਮਰਜੀਤ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।
(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।