ਅਬੋਹਰ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਬੱਲੂਆਣਾ ਹਲਕੇ ਅਧੀਨ ਪੈਂਦੇ ਇਕ ਪਿੰਡ ਵਿਚ ਸ਼ਰਾਬੀ ਨੌਜਵਾਨ ਨੇ ਆਪਣੀ ਹੀ ਮਾਂ ਨੂੰ ਹਵਸ ਦਾ ਸ਼ਿਕਾਰ ਬਣਾਇਆ। ਪੀੜਤ ਬਜ਼ੁਰਗ ਔਰਤ ਦਾ ਸਰਕਾਰੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ਅਤੇ ਉਸ ਦੇ ਬਿਆਨਾਂ ’ਤੇ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਕਰੀਬ 75 ਸਾਲ ਦੀ ਬਜ਼ੁਰਗ ਮਾਤਾ ਨੇ ਦੱਸਿਆ ਕਿ ਸ਼ਨੀਵਾਰ ਤੇ ਐਤਵਾਰ ਦੀ ਦਰਮਿਆਨੀ ਰਾਤ ਉਨ੍ਹਾਂ ਦੇ ਘਰ ਨੇੜੇ ਵਿਆਹ ਸਮਾਗਮ ਸੀ ਅਤੇ ਪੂਰਾ ਪਰਿਵਾਰ ਉਥੇ ਗਿਆ ਹੋਇਆ ਸੀ। ਰਾਤ ਕਰੀਬ ਦੋ ਵਜੇ ਉਸ ਦੇ 32 ਸਾਲ ਦੇ ਲੜਕੇ ਨੇ ਸ਼ਰਾਬ ਦੇ ਨਸ਼ੇ ਵਿਚ ਉਸ ਨਾਲ ਜਬਰ-ਜ਼ਨਾਹ ਕੀਤਾ। ਇਸ ਦੌਰਾਨ ਜਦੋਂ ਉਸ ਦਾ ਦੂਜਾ ਲੜਕਾ ਮੌਕੇ ’ਤੇ ਆਇਆ ਤਾਂ ਉਸ ਨੂੰ ਛੁਡਵਾਇਆ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਕੁਆਰਾ ਹੈ ਤੇ ਨਸ਼ੇ ਦਾ ਆਦੀ ਹੈ। ਇਧਰ ਘਟਨਾ ਤੋਂ ਬਾਅਦ ਪੀੜਤਾ ਦਾ ਸਰਕਾਰੀ ਹਸਪਤਾਲ ‘ਚ ਮੈਡੀਕਲ ਕਰਵਾਇਆ ਜਾ ਰਿਹਾ ਹੈ।
ਸੂਚਨਾ ਮਿਲਦੇ ਹੀ ਐੱਸਆਈ ਇੰਦਰਜੀਤ ਕੌਰ ਬਜ਼ੁਰਗ ਔਰਤ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪੁੱਜੇ। ਐਸਆਈ ਇੰਦਰਜੀਤ ਕੌਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੌਜੂਦ ਸਨ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਕਿ ਇਕ ਔਰਤ ਸਰਕਾਰੀ ਹਸਪਤਾਲ ਵਿਚ ਦਾਖਲ ਹੈ, ਜਿਸ ਤੋਂ ਬਾਅਦ ਪੀੜਤ ਔਰਤ ਨੇ ਆਪਣੇ ਲੜਕੇ ‘ਤੇ ਜਬਰ-ਜ਼ਨਾਹ ਦੇ ਦੋਸ਼ ਲਾਏ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।