ਸ਼੍ਰੋਮਣੀ ਅਕਾਲੀ ਦਲ ਨੇ ਜਗਮੀਤ ਬਰਾੜ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢਿਆ, ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਹੋਈ ਕਾਰਵਾਈ

0
422

ਚੰਡੀਗੜ੍ਹ| ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਬਕਾ ਐਮ ਪੀ ਸਰਦਾਰ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਮੂਲੀਅਤ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ। ਇਸ ਫੈਸਲੇ ਦਾ ਐਲਾਨ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਕਮੇਟੀ ਦੀਮੀਟਿੰਗ  ਮਗਰੋਂ ਕੀਤਾ। ਸਰਦਾਰ ਜਗਮੀਤ ਸਿੰਘ ਬਰਾੜ ਜਿਹਨਾਂ ਨੂੰ ਕਮੇਟੀ ਅੱਗੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਗਿਆ ਸੀ, ਉਹ ਕਮੇਟੀ ਅੱਗੇ ਪੇਸ਼ ਨਹੀਂ ਹੋਏ।

ਫੈਸਲੇ ਦੇ ਵੇਰਵੇ ਸਾਂਝੇ ਕਰਦਿਆਂ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸਰਦਾਰ ਬਰਾੜ ਨੂੰ ਆਪਣੀਆਂ ਕਾਰਵਾਈਆਂ ਲਈ ਆਪਣਾ ਪੱਖ ਰੱਖਣ ਦੇ ਖੁਲ੍ਹੇ ਮੌਕੇ ਦਿੱਤੇਗਏ। ਪਹਿਲਾਂ ਉਹਨਾਂ ਨੂੰ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਗਿਆਸੀ  ਤੇ ਜਦੋਂ ਉਹਨਾਂ ਦਾ ਜਵਾਬ ਤਸੱਲੀਬਖਸ਼ ਨਾ ਪਾਇਆ ਗਿਆ ਤਾਂ ਉਹਨਾਂ ਨੂੰ  ਆਪਣਾ ਪੱਖ ਨਿੱਜੀ ਤੌਰ ’ਤੇ ਰੱਖਣ ਦਾ ਮੌਕਾ ਦਿੱਤਾ ਗਿਆ। ਉਹਨਾਂ ਦੱਸਿਆ ਕਿ ਜਦੋਂ ਸਰਦਾਰ ਬਰਾੜ ਨੇ ਆਖਿਆ ਕਿ ਉਹ ਇਕ ਜ਼ਰੂਰੀ ਭੋਗ ਕਾਰਨ 6 ਦਸੰਬਰ ਨੂੰ ਕਮੇਟੀ ਅੱਗੇ ਪੇਸ਼ ਨਹੀਂ ਹੋ ਸਕਦੇ ਤਾਂ ਉਹਨਾਂ ਨੂੰ ਫਿਰ 10 ਦਸੰਬਰ ਅੱਜ ਲਈ ਮੌਕਾ ਦਿੱਤਾ ਗਿਆ।  ਉਹਨਾਂ ਕਿਹਾ ਸਰਦਾਰ ਬਰਾੜ ਨੇ 6 ਦਸੰਬਰ ਨੂੰ ਪਹਿਲਾਂ ਹੀ ਪਾਰਟੀ ਵਿਚੋਂ ਕੱਢੇ ਗਏ ਬੀਬੀ ਜਗੀਰ ਕੌਰ ਦੀ ਜਨਤਕ ਮੀਟਿੰਗ ਵਿਚ ਸ਼ਾਮਲ ਹੋਣ ਨੂੰ ਤਰਜੀਹ ਦਿੱਤੀ।

ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਨੇ ਕਿਹਾ ਕਿ ਇਹਸਪਸ਼ਟ  ਹੈ ਕਿ ਸਰਦਾਰ ਬਰਾੜ ਅਕਾਲੀ ਦਲ ਦੇ ਖਿਲਾਫ ਸਾਜ਼ਿਸ਼ਾਂ ਰਚ ਰਹੇ ਹਨ ਹਾਲਾਂਕਿਉਹ  ਜਨਤਕ ਤੌਰ ’ਤੇ ਅਕਾਲੀ ਦਲ ਨੁੰ ਮਜ਼ਬੂਤ ਕਰਨ ਦੇ ਦਾਅਵੇ ਕਰ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਸਰਦਾਰ ਬਰਾੜ ਸੱਚਮੁੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਸੰਜੀਦਾ ਹੁੰਦੇ ਤਾਂ ਫਿਰ ਉਹ ਪਾਰਟੀ ਦੇ ਜ਼ਾਬਤੇ ਵਿਚ ਰਹਿੰਦੇ ਅਤੇ ਪਾਰਟੀ ਪ੍ਰਧਾਨ ਦੇ ਦਿਸ਼ਾਨਿਰਦੇਸ਼ਾਂ  ਮੁਤਾਬਕ ਕੰਮ ਕਰਦੇ।ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਉਹਨਾਂ ਨੇ ਆਪਣੀਆਂ ਕਮੇਟੀਆਂ ਦੇ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਜੋ ਬਰਦਾਸ਼ਤ ਨਹੀਂ ਕੀਤੇ ਜਾ ਸਕਦੇ।

ਸਰਦਾਰ ਮਲੂਕਾ ਨੇ ਦੱਸਿਆ ਕਿ ਕਿਵੇਂ ਪਾਰਟੀ ਨੇ ਬਾਗੀ ਆਗੂ ਨੂੰ ਪਾਰਟੀ ਦੀ ਕੋਰ ਕਮੇਟੀ ਵਿਚ ਸ਼ਾਮਲ ਕਰ ਕੇ  ਅਤੇ ਉਹਨਾਂ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰ ਕੇ ਪਾਰਟੀ ਦੀ ਟਿਕਟ ਦੇ ਕੇ ਸਨਮਾਨ ਦਿੱਤਾ। ਪਰ ਇਸ ਸਭ ਦੇ ਬਾਵਜੂਦ ਉਹਨਾਂ ਆਪਣੀਆਂ ਪੁਰਾਣੀਆਂ ਆਦਤਾਂ ਮੁਤਾਬਕ ਕੰਮ ਕੀਤਾ।

ਅਨੁਸ਼ਾਸਨੀਕਮੇਟੀ  ਮੈਂਬਰ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਇਸ ਮੌਕੇ ਕਿਹਾ ਕਿ ਸਰਦਾਰ ਬਰਾੜ ਸ਼ੁਰੂ ਤੋਂ ਦੋਗਲਾਪਣ ਕਰਦੇ ਰਹੇ ਹਨ। ਉਹਨਾਂ ਕਿਹਾ ਕਿ ਉਹਨਾਂਦੀਆਂ  ਕਾਰਵਾਈਆਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਦੀ ਥਾਂ ਉਲਟ ਸਾਬਤ ਹੋਈਆਂ ਹਨ। ਉਹਨਾਂ ਕਿਹਾ ਕਿ ਉਹਨਾਂ ਨੇ ਆਪਣੀ ਕਮੇਟੀ ਦਾ ਐਲਾਨ ਕਰ ਦਿੱਤਾ ਤਾਂ ਜੋ ਪਾਰਟੀ ਲਈ ਮੁਸ਼ਕਿਲ ਖੜ੍ਹੀ ਹੋਵੇ ਪਰ ਉਹਨਾਂ ਵੱਲੋਂ ਨਾਮਜ਼ਦ ਕੀਤੇ ਆਗੂਆਂ ਨੇ ਹੀ ਉਹਨਾਂ ਦੀ ਕਮੇਟੀ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਬਾਗੀ ਆਗੂ ਆਪਣੀ ਅਖੌਤੀ ਕਮੇਟੀ ਦੀ ਮੀਟਿੰਗ ਨਹੀਂ ਕਰ ਸਕੇ।

ਇਸ ਦੌਰਾਨ ਅਨੁਸ਼ਾਸਨੀਕਮੇਟੀ  ਨੇ ਸਰਦਾਰ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਕਾਰਣ ਦੱਸੋ ਨੋਟਿਸ ਜਾਰੀਕੀਤਾ  ਤੇ ਉਹਨਾਂ ਨੂੰ ਆਪਣੀਆਂ ਕਾਰਵਾਈਆਂ ਲਈ ਪੱਖ ਕਮੇਟੀ ਅੱਗੇ ਰੱਖਣ ਵਾਸਤੇ ਆਖਿਆ ਹੈ। ਇਸੇਤਰੀਕੇ  ਇਕ ਹੋਰ ਪਾਰਟੀ ਆਗੂ ਸਰਦਾਰ ਸੁਰਜੀਤ ਸਿੰਘ ਅਬਲੋਵਾਲ ਜਿਹਨਾਂ ਨੂੰ ਨੋਟਿਸ ਜਾਰੀਕੀਤਾ  ਗਿਆ ਸੀ, ਅੱਜ ਕਮੇਟੀ ਅੱਗੇ ਪੇਸ਼ ਹੋਏ ਤੇ ਆਪਣਾ ਪੱਖ ਰੱਖਿਆ। ਇਸ ਮਾਮਲੇ ਬਾਰੇ ਅੱਗੇ ਫੈਸਲਾ ਲਿਆ ਜਾਵੇਗਾ। ਅੱਜ ਦੀ ਕਮੇਟੀ ਦੀ ਮੀਟਿੰਗ ਵਿਚ ਸਾਬਕਾ ਮੰਤਰੀ ਸਰਦਾਰ ਸ਼ਰਨਜੀਤ ਸਿੰਘ ਢਿੱਲੋ ਅਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਵੀ ਸ਼ਾਮਲ ਸਨ।