ਲੁਧਿਆਣਾ। ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਦੇ ਜਿਲ੍ਹਾ ਪ੍ਰਧਾਨ ਚੰਦਰਕਾਂਤ ਚੱਢਾ ਮਿਲੀ ਸੁਰੱਖਿਆ ਵਾਪਿਸ ਕਰਨ ਲਈ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚੇ। ਚੱਢਾ ਨੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਫਿਰਕਾਪ੍ਰਸਤ ਤਾਕਤਾਂ ਪੰਜਾਬ ਦਾ ਮਾਹੌਲ ਖਰਾਬ ਕਰ ਰਹੀਆਂ ਹਨ।
ਚੰਦਰਕਾਂਤ ਚੱਢਾ ਨੇ ਕਿਹਾ ਕਿ ਪੰਜਾਬ ਦੇ ਤਮਾਮ ਸ਼ਿਵ ਸੈਨਾ ਬਾਲ ਠਾਕਰੇ ਦੇ ਨੇਤਾ ਆਪਣੀ ਸਕਿਓਰਿਟੀ ਵਾਪਸ ਕਰਨ ਜਾ ਰਹੇ ਹਨ, ਜਿਸ ਤਹਿਤ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਤਮਾਮ ਮੰਗਾਂ ਬਾਰੇ ਵੀ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਚ ਫਿਰਕੂਪ੍ਰਸਤ ਤਾਕਤਾਂ ਲਗਾਤਾਰ ਪੰਜਾਬ ਦਾ ਮਾਹੌਲ ਖਰਾਬ ਕਰ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਆਪਣੀ ਸਕਿਓਰਿਟੀ ਵਾਪਸ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਦੇ ਨਾਮ ‘ਤੇ ਸੰਸਥਾਵਾਂ ਬਣਾਈਆਂ ਜਾ ਰਹੀਆਂ ਹਨ, ਜਿਸ ਕਾਰਨ ਸ਼ਿਵ ਸੈਨਾ ਦੇ ਆਗੂ ਗੰਨਮੈਨ ਲੈਣ ਦੀ ਤਾਕ ਚ ਰਹਿੰਦੇ ਨੇ। ਅਜਿਹੀਆਂ ਸੰਸਥਾਵਾਂ ਬਣਾਉਂਦੇ ਨੇ ਜਿੱਸ ‘ਤੇ ਸਰਕਾਰ ਨੂੰ ਦੇਖਣ ਦੀ ਜ਼ਰੂਰਤ ਹੈ। ਇਸ ਦੌਰਾਨ ਉਨ੍ਹਾਂ ਸਮੇਂ ਦੀ ਮਾਨ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੂਜੇ ਸੂਬਿਆਂ ਨਾਲੋਂ ਪੰਜਾਬ ਦਾ ਵਧੀਆ ਮਾਹੌਲ ਦੱਸਦੇ ਨੇ।