ਦੁਕਾਨ ‘ਤੇ ਸਿਗਰਟ ਪੀਣ ਤੋਂ ਰੋਕਣ ‘ਤੇ ਦੁਕਾਨਦਾਰ ਨੂੰ 3 ਵਿਅਕਤੀਆਂ ਨੇ ਘੇਰ ਕੇ ਕੁੱਟਿਆ

0
618

ਬਠਿੰਡਾ | ਪੁਲਿਸ ਨੇ ਲੜਾਈ-ਝਗੜਿਆਂ ਦੇ ਮਾਮਲਿਆਂ ‘ਚ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਸਿਟੀ ਰਾਮਪੁਰਾ ਦੇ ਪੁਲਿਸ ਨੇ ਦੁਕਾਨਦਾਰ ਦੀ ਕੁੱਟਮਾਰ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਪੁਲਿਸ ਨੂੰ ਵਿਜੈ ਕੁਮਾਰ ਵਾਸੀ ਰਾਮਪੁਰਾ ਨੇ ਬਿਆਨ ਦਰਜ ਕਰਵਾਏ ਹਨ ਕਿ 31 ਦਸੰਬਰ ਦੀ ਸ਼ਾਮ ਨੂੰ ਸਵਰਨ ਸਿੰਘ ਵਾਸੀ ਰਾਮਪੁਰਾ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਉਸ ਦੇ ਭਰਾ ਅਜੇ ਕੁਮਾਰ ਦੀ ਕੁੱਟਮਾਰ ਕੀਤੀ ਤੇ ਗੰਭੀਰ ਜ਼ਖਮੀ ਕਰ ਦਿੱਤਾ।

ਪੀੜਤ ਅਨੁਸਾਰ ਮੁਲਜ਼ਮ ਉਸ ਦੇ ਭਰਾ ਦੀ ਦੁਕਾਨ ‘ਚ ਸਿਗਰਟ ਪੀਂਦੇ ਸਨ ਤੇ ਉਹ ਉਨ੍ਹਾਂ ਨੂੰ ਇਸ ਗੱਲ ਤੋਂ ਰੋਕਦਾ ਸੀ, ਜਿਸ ਦੀ ਰੰਜਿਸ਼ ਤਹਿਤ ਉਸਦੇ ਭਰਾ ਦੀ ਕੁੱਟਮਾਰ ਕੀਤੀ ਗਈ। ਪੀੜਤ ਦੀ ਸ਼ਿਕਾਇਤ ‘ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।