ਜਲੰਧਰ | ਅੱਜ ਜਲੰਧਰ ਦੇ ਸਰਕਟ ਹਾਊਸ ‘ਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਦੌਰਾਨ ਪੂਰੀ ਸਖਤੀ ਵਰਤੀ ਜਾ ਰਹੀ ਹੈ। ਮੀਟਿੰਗ ‘ਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਖਾਸ ਤੌਰ ‘ਤੇ ਪਹੁੰਚੇ ਹਨ।
ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਾਰਨ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਮੀਟਿੰਗ ਦੀ ਸੂਚਨਾ ਮਿਲਦੇ ਹੀ ਇਥੇ ਵੱਡੀ ਗਿਣਤੀ ‘ਚ ਕਿਸਾਨ ਜਥੇਬੰਦੀਆਂ ਪਹੁੰਚ ਚੁੱਕੀਆਂ ਹਨ।
ਜਾਣਕਾਰੀ ਅਨੁਸਾਰ ਜਲੰਧਰ ‘ਚ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਘਿਰਾਓ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਰਾਜੋਵਾਲ ਦੀ ਅਗਵਾਈ ‘ਚ ਕਿਸਾਨ ਜੰਡਿਆਲਾ ਤੋਂ ਜਲੰਧਰ ਵੱਲ ਆ ਰਹੇ ਸਨ, ਜਿਨ੍ਹਾਂ ਨੂੰ PAP ਚੌਕ ‘ਤੇ ਪੁਲਿਸ ਨੇ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਰੋਕਿਆ ਗਿਆ, ਜਿਸ ਕਰਕੇ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਸਕਾਈ ਲਾਰਕ ਅਤੇ ਨਾਮਦੇਵ ਚੌਕ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। BJP ਦੀ ਮੀਟਿੰਗ ਨੂੰ ਦੇਖਦੇ ਹੋਏ ਸਰਕਟ ਹਾਊਸ ਰੋਡ ਵੀ ਪੂਰੀ ਤਰ੍ਹਾਂ ਬਲਾਕ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪੁਲਿਸ ਨੇ ਬੈਰੀਕੇਡਿੰਗ ਵੀ ਕੀਤੀ ਹੋਈ ਸੀ, ਜਿਸ ਨੂੰ ਕਿਸਾਨਾਂ ਨੇ ਤੋੜਨ ਦੀ ਕੋਸ਼ਿਸ਼ ਕੀਤੀ। ਕਿਸਾਨਾਂ ਨੇ ਪੁਲਿਸ ਨਾਲ ਧੱਕਾ-ਮੁੱਕੀ ਵੀ ਕੀਤੀ।
(ਨੋਟ– ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।