ਗੁਰਦਾਸਪੁਰ | ਬਟਾਲਾ ਦੇ ਨੇੜਲੇ ਪਿੰਡ ਧੀਰਾ ਵਿਖੇ ਅੱਜ ਸ਼ਾਮ ਇਕ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਹੋਈ, ਉਥੇ ਹੀ ਮੋਟਰਸਾਈਕਲ ‘ਤੇ ਸਵਾਰ ਜਾ ਰਹੇ ਮਾਂ-ਪੁੱਤ ਗੁਰਸਾਹਬ ਸਿੰਘ (17 ਸਾਲ), ਮਾਂ ਪਰਮਜੀਤ ਕੌਰ, ਜੋ ਗੁਰਦੁਆਰਾ ਹੋਠੀਆ ਸਾਹਿਬ ਨਤਮਸਤਕ ਹੋਣ ਜਾ ਰਹੇ ਸਨ, ਦੀ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕ ਮਾਂ-ਪੁੱਤ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਕਾਰ ਤੇਜ਼ ਰਫਤਾਰ ‘ਚ ਸੀ ਅਤੇ ਉਲਟ ਸਾਈਡ ‘ਤੇ ਆ ਕੇ ਕਾਰ ਵਲੋਂ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰੀ ਗਈ ਹੈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ | ਇਸ ਮਾਮਲੇ ‘ਚ ਪੁਲਿਸ ਥਾਣਾ ਸਦਰ ‘ਚ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਸਿਵਲ ਹਸਪਤਾਲ ਬਟਾਲਾ ਚ ਕਰਵਾਇਆ ਜਾ ਰਿਹਾ ਹੈ ਅਤੇ ਗੱਡੀ ਨੂੰ ਕਬਜ਼ੇ ਚ ਲਿਆ ਗਿਆ ਹੈ, ਜਦਕਿ ਗੱਡੀ ਚਲਾਕ ਫਰਾਰ ਦੱਸਿਆ ਜਾ ਰਿਹਾ ਹੈ।
ਤੇਜ਼ ਰਫਤਾਰ ਕਾਰ ਨੇ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਜਾ ਰਹੇ ਮਾਂ-ਪੁੱਤ ਦੀ ਲਈ ਜਾਨ
Related Post