ਸਰਕਾਰੀ ਹਸਪਤਾਲ ਦੇ ਸਟਾਫ ਨੇ ਵੀ ਕਿਸਾਨਾਂ ਨੂੰ ਦਿੱਤਾ ਸਮਰਥਣ, ਕੱਲ ਬੰਦ ਰੱਖਣਗੇ ਕੰਮਕਾਜ

0
3633

ਗੁਰਦਾਸਪੁਰ (ਸੰਦੀਪ ਕੁਮਾਰ) | ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੱਲ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਭਾਰਤ ਬੰਦ ਦੀ ਕਾਲ ਦਿਤੀ ਗਈ ਹੈ। ਬੰਦ ਦੀ ਇਸ ਕਾਲ ਵਿੱਚ ਸਰਕਾਰੀ ਸਟਾਫ ਵੀ ਸ਼ਾਮਿਲ ਹੋ ਰਿਹਾ ਹੈ।

ਗੁਰਦਾਸਪੁਰ ਦੇ ਸਰਕਾਰੀ ਹਾਸਪਾਲ ਦੇ ਕਰਮਚਾਰੀਆਂ, ਸਟਾਫ ਨਰਸਾਂ ਅਤੇ ਕਲੈਰੀਕਲ ਸਟਾਫ਼ ਨੇ ਕਿਸਾਨਾਂ ਨੂੰ ਹਿਮਾਇਤ ਦਿੰਦੇ ਹੋਏ ਹੋਏ ਮੰਗਲਵਾਰ ਨੂੰ ਕੰਮਕਾਜ ਠੱਪ ਰੱਖਣ ਦਾ ਐਲਾਨ ਕੀਤਾ ਹੈ।

ਸਟਾਫ਼ ਨਰਸ ਐਸੋਸੀਏਸ਼ਨ ਦੀ ਸੂਬਾ ਪ੍ਰਧਾਨ ਸ਼ਮਿੰਦਰ ਕੌਰ ਘੁੰਮਣ ਨੇ ਕਿਹਾ- ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਉਹ ਸਮਰਥਨ ਕਰਦੇ ਹਨ। ਅੱਜ ਗੁਰਦਾਸਪੁਰ ਦੇ ਸਰਕਾਰੀ ਹਾਸਪਾਲ ਵਿੱਚ ਇਕੱਠ ਕਰ ਕੇ ਐਲਾਨ ਕੀਤਾ ਕਿ ਉਹ ਕੱਲ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਸਹਿਯੋਗ ਕਰਣਗੇ।

ਲੈਬ ਟੈਕਨੀਸ਼ਿਅਨ ਪਲਵਿੰਦਰ ਸਿੰਘ ਨੇ ਦੱਸਿਆ ਕਿ ਕੱਲ ਹਸਪਤਾਲ ਦਾ ਸਾਰਾ ਕੰਮਕਾਜ ਠੱਪ ਰੱਖਿਆ ਜਾਵੇਗਾ। ਜੇਕਰ ਸਰਕਾਰ ਭਾਰਤ ਬੰਦ ਹੋਣ ਤੋਂ ਬਾਅਦ ਵੀ ਕਾਨੂੰਨ ਵਾਪਸ ਨਹੀਂ ਲੈਂਦੀ ਤਾਂ ਉਨ੍ਹਾਂ ਨੂੰ ਦਿੱਲੀ ਜਾਣਾ ਪਿਆ ਤਾਂ ਦਿੱਲੀ ਵੀ ਜਾਣਗੇ।