ਲੁਧਿਆਣਾ | ਅੰਤਰਰਾਸ਼ਟਰੀ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦਾ ਅਧਿਕਾਰ ਖੇਤਰ 15 ਤੋਂ ਵਧਾ ਕੇ 50 ਕਿਲੋਮੀਟਰ ਕੀਤੇ ਜਾਣ ਦੇ ਕੇਂਦਰੀ ਫੈਸਲੇ ਖਿਲਾਫ ਅਤੇ ਤਿੰਨੋਂ ਕੇਂਦਰੀ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪੰਜਾਬ ਵਜ਼ਾਰਤ ਵੱਲੋਂ ਅੱਜ 15ਵੀਂ ਵਿਧਾਨ ਸਭਾ ਦਾ 16ਵਾਂ ਵਿਸ਼ੇਸ਼ ਸਮਾਗਮ 8 ਨਵੰਬਰ ਨੂੰ ਬੁਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਇਹ ਫੈਸਲਾ 25 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਈ ਸਰਬ-ਪਾਰਟੀ ਮੀਟਿੰਗ ਵਿੱਚ ਇਸ ਸਬੰਧੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਸਰਬਸੰਮਤੀ ਨਾਲ ਕੀਤੇ ਗਏ ਫੈਸਲੇ ਦੀ ਰੌਸ਼ਨੀ ‘ਚ ਲਿਆ ਗਿਆ। ਇਹ ਫੈਸਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ‘ਚ ਇਥੇ ਸਰਕਟ ਹਾਊਸ ਵਿਖੇ ਹੋਈ ਮੰਤਰੀ ਮੰਡਲ ਦੀ ਬੈਠਕ ਵਿੱਚ ਕੀਤਾ ਗਿਆ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ