&NewLine;<p class&equals;"wp-block-paragraph"><strong>ਚੰਡੀਗੜ੍ਹ&sol;ਪਟਿਆਲਾ<&sol;strong> <strong>&vert;<&sol;strong> ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਕੋਵਿਡ ਦੇ ਮਾਮਲਿਆਂ ਵਿਚ ਮਾਮੂਲੀ ਵਾਧਾ ਦੇਖਣ ਨੂੰ ਮਿਲਣ ਦੇ ਨਾਲ&comma; ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ&period; ਬਲਬੀਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਵਿਡ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿਹਤ ਮੰਤਰੀ&comma; ਜੋ ਅੱਜ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਕੋਵਿਡ ਆਈਸੋਲੇਟਿਡ ਵਾਰਡ ਦੇ ਮੈਡੀਕਲ ਬੁਨਿਆਦੀ ਢਾਂਚੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਆਏ ਹੋਏ ਸਨ&comma; ਨੇ ਕਿਹਾ ਕਿ ਸੂਬਾ ਸਰਕਾਰ ਹਸਪਤਾਲਾਂ ਵਿੱਚ ਲੋੜੀਂਦੇ ਬੈੱਡਾਂ ਦੀ ਸਮਰੱਥਾ ਅਤੇ ਵੈਂਟੀਲੇਟਰਾਂ ਦੇ ਨਾਲ-ਨਾਲ ਸਾਰੇ ਢੁਕਵੇਂ ਪ੍ਰਬੰਧਾਂ ਨਾਲ ਪੂਰੀ ਤਰ੍ਹਾਂ ਤਿਆਰ ਹੈ। ਇਸ ਤੋਂ ਇਲਾਵਾ ਵਾਇਰਸ ਦੇ ਹੋਰ ਫੈਲਾਅ ਨਾਲ ਨਜਿੱਠਣ ਲਈ ਸਾਡੇ ਕੋਲ ਪੀ&period;ਪੀ&period;ਈ&period; ਕਿੱਟਾਂ&comma; ਮਾਸਕ ਅਤੇ ਟੈਸਟਿੰਗ ਕਿੱਟਾਂ ਵੀ ਉਪਲਬੱਧ ਹਨ।<br><br>ਉਨ੍ਹਾਂ ਕਿਹਾ ਕਿ ਸਰਕਾਰ ਕੋਲ ਲੋੜੀਂਦੇ ਡਾਕਟਰ ਅਤੇ ਮੈਡੀਕਲ ਸਟਾਫ ਦੇ ਨਾਲ-ਨਾਲ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਸਾਰੇ ਆਕਸੀਜਨ ਪਲਾਂਟ ਅਤੇ ਐਮਰਜੈਂਸੀ ਸਿਸਟਮ ਪੂਰੀ ਤਰ੍ਹਾਂ ਕਾਰਜਸ਼ੀਲ ਹਨ। ਹਾਲਾਂਕਿ ਸਥਿਤੀ ਕਾਬੂ ਵਿਚ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਡਾ&period; ਬਲਬੀਰ ਸਿੰਘ ਨੇ ਲੋਕਾਂ ਨੂੰ ਫਿਰ ਵੀ ਇਹਤਿਆਤਨ ਸਮਾਜਿਕ ਦੂਰੀ&comma; ਮਾਸਕ ਪਹਿਨਣ ਅਤੇ ਕੋਰੋਨਾ ਵਾਇਰਸ ਨੂੰ ਰੋਕਣ ਲਈ ਵਾਰ-ਵਾਰ ਹੱਥ ਧੋਣ ਸਮੇਤ ਸਿਹਤ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ&comma; &OpenCurlyDoubleQuote;ਲੋਕਾਂ&comma; ਖਾਸ ਕਰਕੇ ਜਿਨ੍ਹਾਂ ਦੀਆਂ ਬੀਮਾਰੀਆਂ ਨਾਲ ਲੜਨ ਦੀ ਸਮਰੱਥਾ ਘੱਟ ਹੈ ਜਾਂ ਕੋਵਿਡ ਦੇ ਲੱਛਣ ਜਿਵੇਂ ਜ਼ੁਕਾਮ ਜਾਂ ਖੰਘ ਲੱਗ ਰਹੇ ਹਨ&comma; ਨੂੰ ਆਪਣਾ ਜ਼ਿਆਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਜਦੋਂ ਤੱਕ ਕੋਈ ਜ਼ਰੂਰੀ ਕੰਮ ਨਾ ਹੋਵੇ ਬਾਹਰ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਜਦੋਂ ਵੀ ਉਹ ਆਪਣੇ ਘਰੋਂ ਬਾਹਰ ਨਿਕਲਣ ਤਾਂ ਲਾਜ਼ਮੀ ਮਾਸਕ ਪਹਿਨ ਕੇ ਹੀ ਬਾਹਰ ਜਾਣ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਿਹਤ ਵਿਭਾਗ ਵੱਲੋਂ 10-11 ਅਪ੍ਰੈਲ ਨੂੰ ਸੂਬੇ ਵਿੱਚ ਕੋਵਿਡ ਸਬੰਧੀ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਮੌਕ ਡਰਿੱਲ ਕਰਵਾਈ ਜਾਵੇਗੀ। ਇਸ ਦੌਰਾਨ ਸਿਹਤ ਮੰਤਰੀ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਵੀ ਅਪੀਲ ਕੀਤੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;