ਸੂਬੇ ਨੂੰ ਅਪ੍ਰੈਲ ‘ਚ ਕੋਰੋਨਾ ਕਾਰਨ 5000 ਕਰੋੜ ਦਾ ਮਾਲੀਆ ਨੁਕਸਾਨ ਹੋਵੇਗਾ : ਮਨਪ੍ਰੀਤ ਬਾਦਲ

0
1352

ਸ੍ਰੀ ਮੁਕਤਸਰ ਸਾਹਿਬ . ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੈਬਨਿਟ ਬੈਠਕ ਵਿੱਚ ਕਿਹਾ ਹੈ ਕਿ ਸੂਬੇ ਨੂੰ ਅਪਰੈਲ ਮਹੀਨੇ ਵਿੱਚ 5000 ਕਰੋੜ ਰੁਪਏ ਦੇ ਮਾਲੀਏ ਦਾ ਨੁਕਸਾਨ ਹੋਵੇਗਾ। ਇਸ ਲਈ ਜੀ.ਐਸ.ਟੀ. ਅਤੇ ਪੈਟਰੋਲੀਅਮ ਕਰਾਂ ਤੋਂ ਮਾਲੀਆ ਨਾ ਆਉਣ ਦੀ ਸੂਰਤ ਵਿੱਚ ਇਹ ਅੰਕੜਾ ਅੱਗੇ ਹੋਰ ਵੀ ਵਧਣ ਦੀ ਉਮੀਦ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਿਹਾ, ਕੋਈ ਵਾਧੂ ਮਾਲੀਆ ਨਾ ਆਉਣ ਕਰਕੇ ਖਰਚਿਆਂ ਵਿੱਚ ਕਟੌਤੀ ਇਕੋ-ਇਕ ਰਸਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਅਤਿ ਲੋੜੀਂਦੀਆਂ ਦੇਖਭਾਲ ਵਾਲੀਆਂ ਸੇਵਾਵਾਂ ਲਈ ਮਾਲੀਆ ਜੁਟਾਉਣ ਵਾਸਤੇ ਹਰੇਕ ਵਿਭਾਗ ਨੂੰ ਖ਼ਰਚਿਆਂ ਵਿੱਚ ਕਟੌਤੀ ਕਰਨ ਦੀ ਲੋੜ ਹੈ। ਉਨ੍ਹਾਂ ਸੂਬੇ ਦੇ ਸਾਰੇ ਵਿਭਾਗਾਂ ਨੂੰ ਅਗਲੇ ਕੁਝ ਹਫਤਿਆਂ ਦੌਰਾਨ ਕੀਤੇ ਜਾਣ ਵਾਲੇ ਖਰਚਿਆਂ ਵਿੱਚ ਕਟੌਤੀ ਬਾਰੇ ਵਿਸਥਾਰਤ ਪ੍ਰਸਤਾਵ 8 ਅਪਰੈਲ ਤੱਕ ਪੇਸ਼ ਕਰਨ ਲਈ ਕਿਹਾ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।