ਬਰਗਾੜੀ ਬੇਅਦਬੀ ਮਾਮਲੇ ਦੀ ਸਟੇਟਸ ਰਿਪੋਰਟ ਅੱਜ ਅਦਾਲਤ ‘ਚ ਹੋਵੇਗੀ ਪੇਸ਼

0
1375

ਕੋਟਕਪੂਰਾ, 23 ਜਨਵਰੀ| ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਅਗਲੀ ਸੁਣਵਾਈ ਹੁਣ 29 ਜਨਵਰੀ ਨੂੰ ਹੋਵੇਗੀ। ਸ਼ਨੀਵਾਰ ਨੂੰ ਹਾਈਕੋਰਟ ਦੇ ਹੁਕਮਾਂ ‘ਤੇ ਫਰੀਦਕੋਟ ਦੀ ਅਦਾਲਤ ‘ਚ ਗੋਲੀਬਾਰੀ ਦੇ ਦੋਵਾਂ ਮਾਮਲਿਆਂ ਦੀ ਇਕੱਠੇ ਸੁਣਵਾਈ ਹੋਈ। ਇਸ ਦੌਰਾਨ ਮੁਲਜ਼ਮ ਸੁਹੇਲ ਬਰਾੜ ਹਾਜ਼ਰ ਰਿਹਾ, ਜਦਕਿ ਦੂਜੇ ਮੁਲਜ਼ਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।

ਇਸ ਤੋਂ ਇਲਾਵਾ ਕੋਟਕਪੂਰਾ ਗੋਲੀਕਾਂਡ ਦੀ ਸਟੇਟਸ ਰਿਪੋਰਟ 23 ਜਨਵਰੀ (ਅੱਜ) ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ। 14 ਅਕਤੂਬਰ 2015 ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਗੋਲੀਬਾਰੀ ਹੋਈ ਸੀ। ਬਹਿਬਲ ਕਲਾਂ ਵਿੱਚ ਦੋ ਸਿੱਖ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦੋਂਕਿ ਕੋਟਕਪੂਰਾ ਗੋਲੀਕਾਂਡ ਵਿੱਚ ਕਈ ਲੋਕ ਜ਼ਖਮੀ ਹੋ ਗਏ ਸਨ।

ਇਹ ਘਟਨਾ ਪੰਜਾਬ ਦੀ ਸਿਆਸੀ ਅਤੇ ਧਾਰਮਿਕ ਰਾਜਨੀਤੀ ਵਿੱਚ ਭੁਚਾਲ ਵਰਗੀ ਸੀ। ਉਕਤ ਘਟਨਾ ਤੋਂ ਬਾਅਦ ਮਾਮਲੇ ਦੀ ਜਾਂਚ ਜਸਟਿਸ ਕਮਿਸ਼ਨ, ਸੀ.ਬੀ.ਆਈ., ਐਸ.ਆਈ.ਟੀ. ਹੁਣ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਹੈ।