ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਕੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਕਾਫੀ ਸਮੇਂ ਤੋਂ ਸੀ ਡਿਪ੍ਰੈਸ਼ਨ ‘ਚ

0
318

ਲੁਧਿਆਣਾ/ਜਗਰਾਉਂ, 24 ਸਤੰਬਰ | ਜਗਰਾਉਂ ਦੇ ਪਿੰਡ ਚੌਂਕੀ ਮਾਨ ਨੇੜੇ ਸਿਟੀ ਯੂਨੀਵਰਸਿਟੀ ਵਿੱਚ ਪੜ੍ਹਦੀ ਵਿਦਿਆਰਥਣ ਨੇ ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਕਿਰਨਦੀਪ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਚੱਕ ਕੰਨੀਆਂ ਕਲਾਂ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਸਿਟੀ ਯੂਨੀਵਰਸਿਟੀ ਵਿੱਚ ਬੀਏ ਦੀ ਪੜ੍ਹਾਈ ਕਰ ਰਹੀ ਇੱਕ ਵਿਦਿਆਰਥਣ ਨੇ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ। ਜ਼ਖਮੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਸੂਚਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਸਪਤਾਲ ‘ਚ ਮੌਜੂਦ ਲੋਕਾਂ ਨੇ ਦੱਸਿਆ ਕਿ ਵਿਦਿਆਰਥਣ ਕਾਫੀ ਸਮੇਂ ਤੋਂ ਡਿਪ੍ਰੈਸ਼ਨ ‘ਚ ਸੀ। ਉਸ ਦਾ ਡੀਐਮਸੀ ਲੁਧਿਆਣਾ ਵਿੱਚ ਇਲਾਜ ਚੱਲ ਰਿਹਾ ਸੀ।